ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab Budget session ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਜਾਰੀ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਮਾਮਲੇ ’ਤੇ ਸਦਨ ’ਚ ਹੰਗਾਮੇ ਦੇ ਆਸਾਰ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਪਹੁੰਚੇ
Advertisement
ਚਰਨਜੀਤ ਭੁੱਲਰ

ਚੰਡੀਗੜ੍ਹ, 25 ਮਾਰਚ

Advertisement

ਪੰਜਾਬ ਵਿਧਾਨ ਸਭਾ ਤੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ।

ਸਦਨ ਵਿਚ ਅੱਜ ਵਿੱਤੀ ਬਿਜ਼ਨਸ ਤੋਂ ਬਾਅਦ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਤੇ ਸਪੀਕਰ ਹਰਵਿੰਦਰ ਕਲਿਆਣ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ।

ਦੋਵੇਂ ਸਪੀਕਰ ਗੈਲਰੀ ਵਿੱਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਵਿਧਾਇਕ ਕਾਕਾ ਬਰਾੜ ਨੇ ਕਿਸਾਨਾਂ ਨੂੰ ਦੇਸ਼ ’ਚ ਕਿਤੇ ਵੀ ਜ਼ਮੀਨਾਂ ਖਰੀਦਣ ਦੀ ਖੁੱਲ੍ਹ ਦੇਣ ਦਾ ਮੁੱਦਾ ਚੁੱਕਿਆ

ਸਿਫ਼ਰ ਕਾਲ ਦੌਰਾਨ ਵਿਧਾਇਕਕ ਜਗਦੀਪ ਸਿੰਘ ਕਾਕਾ ਬਰਾੜ ਨੇ ਪੰਜਾਬ ’ਚ ਵਿਕਾਸ ਪ੍ਰਾਜੈਕਟਾਂ ਦੇ ਚਲਦਿਆਂ ਜ਼ਮੀਨਾਂ ਗੁਆ ਚੁੱਕੇ ਕਿਸਾਨਾਂ ਨੂੰ ਪੂਰੇ ਦੇਸ਼ ’ਚ ਕਿਤੇ ਵੀ ਜ਼ਮੀਨਾਂ ਖ਼ਰੀਦਣ ਦੀ ਖੁੱਲ੍ਹ ਦੇਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਪ੍ਰਾਜੈਕਟਾਂ ਲਈ ਵੱਡੇ ਪੱਧਰ ’ਤੇ ਜ਼ਮੀਨਾਂ ਐਕੁਆਇਰ ਹੋ ਰਹੀਆਂ ਹਨ ਅਤੇ ਕਿਸਾਨਾਂ ਨੂੰ ਅੱਗੇ ਜ਼ਮੀਨਾਂ ਉੱਚੇ ਭਾਅ ’ਤੇ ਮਿਲਦੀਆਂ ਹਨ। ਅਜਿਹੇ ਕਿਸਾਨਾਂ ਨੂੰ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਜ਼ਮੀਨ ਖਰੀਦਣ ਦੀ ਇਜਾਜ਼ਤ ਦਿੱਤੀ ਜਾਵੇ। ਸਿਫਰ ਕਾਲ ਦੌਰਨ ਪੰਜਾਬ ਵਿਧਾਨ ਸਭਾ ਚ ਸੜਕਾਂ ਦੇ ਮੁੱਦੇ ਦੀ ਗੂੰਜ ਵੀ ਪਈ। ਖ਼ਸਤਾ ਹਾਲ ਸੜਕਾਂ ਦੀ ਰਿਪੇਅਰ ਦੀ ਮੰਗ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਚੁੱਕੀ।

ਗੈਰ-ਸਰਕਾਰੀ ਮਤੇ ’ਤੇ ਬਹਿਸ ਸ਼ੁਰੂ, ਜ਼ਮੀਨੀ ਪਾਣੀ ’ਤੇ ਪੰਜਾਬੀ ਟ੍ਰਿਬਿਊਨ ’ਚ ਛਪੀ ਵਿਸ਼ੇਸ਼ ਰਿਪੋਰਟ ਦਾ ਜ਼ਿਕਰ

ਪੰਜਾਬ ਵਿਧਾਨ ਸਭਾ ਵਿਚ ਗੈਰ-ਸਰਕਾਰੀ ਮਤੇ ’ਤੇ ਬਹਿਸ ਸ਼ੁਰੂ ਹੋਈ। ਜ਼ਮੀਨੀ ਪਾਣੀ ਦੇ ਬਚਾਅ ਲਈ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਨਹਿਰੀ ਪਾਣੀ ਦੀ ਵਰਤੋਂ ’ਤੇ ਜ਼ੋਰ ਦਿੱਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਮੀਨੀ ਪਾਣੀ ’ਤੇ ਪੰਜਾਬੀ ਟ੍ਰਿਬਿਊਨ ’ਚ ਛਪੀ ਵਿਸ਼ੇਸ਼ ਰਿਪੋਰਟ ਦਾ ਹਵਾਲਾ ਦਿੱਤਾ।

ਆਬਾਦੀ ਕੰਟਰੋਲ ਲਈ ਕਾਂਗਰਸ ਦੇ ਜੂਨੀਅਰ ਹੈਨਰੀ ਦਾ ਸੁਝਾਅ

ਪੰਜਾਬ ਵਿਧਾਨ ਸਭਾ ’ਚ ਅੱਜ ਗੈਰ ਸਰਕਾਰੀ ਮਤੇ ’ਤੇ ਬੋਲਦਿਆ ਕਾਂਗਰਸ ਐਮਐੱਲਏ ਅਵਤਾਰ ਸਿੰਘ ਜੂਨੀਅਰ ਹੈਨਰੀ ਨੇ ਮੰਗ ਕੀਤੀ ਕਿ ਆਬਾਦੀ ਕੰਟਰੋਲ ਲਈ ਉਨ੍ਹਾਂ ਮਾਪਿਆ ਦੀਆਂ ਸਾਰੀਆਂ ਸਰਕਾਰੀ ਸਹੂਲਤਾਂ ਬੰਦ ਹੋਣੀਆਂ ਚਾਹੀਦੀਆਂ ਹਨ, ਜਿਨ੍ਹਾਂ ਦੇ ਇੱਕ ਤੋਂ ਜ਼ਿਆਦਾ ਬੱਚੇ ਹਨ ਅਤੇ 2 ਤੋਂ ਵੱਧ ਬੱਚਿਆਂ ਦੇ ਮਾਪਿਆਂ ਨੂੰ ਜੁਰਮਾਨੇ ਕੀਤੇ ਜਾਣੇ ਚਾਹੀਦੇ ਹਨ।

ਕੇਜਰੀਵਾਲ ਦੀ ਦਿੱਲੀ ਟੀਮ ਨੇ ਆਪਣੇ 2000 ਮੈਂਬਰ ਪੰਜਾਬ ’ਚ ਫਿੱਟ ਕੀਤੇ: ਬਾਜਵਾ 

ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਦਨ ਤੋਂ ਬਾਹਰ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬੀ ਬਹੁਤ ਹੀ ਸਮਝਦਾਰ ਅਤੇ ਕਾਬਲ ਕੌਮ ਹੈ, ਪਰ ਅਫ਼ਸੋਸ ਅੱਜ ਪੰਜਾਬ ਦਾ ਸ਼ਾਸਨ ਪੂਰੀ ਤਰ੍ਹਾਂ ਬਾਹਰ ਦੇ ਲੋਕਾਂ ਹੱਥ ਫ਼ੜਾ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਕਠਪੁਤਲੀ ਬਣ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸਲਾਹਕਾਰ ਵੈਭਵ ਕੁਮਾਰ, ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਡੀਜੀਪੀ ਗੌਰਵ ਸ਼ੁਕਲਾ ਤੇ ਮੁੱਖ ਸਕੱਤਰ ਸਭ ਪੰਜਾਬ ਤੋਂ ਬਾਹਰ ਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਨਵਾਂ ਗ੍ਰਹਿ ਸਕੱਤਰ ਵੀ ਪੰਜਾਬ ਤੋਂ ਬਾਹਰ ਦਾ ਲਗਾ ਦਿੱਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਟੀਮ ਦੇ ਕਰੀਬ 2000 ਮੈਂਬਰ ਪੰਜਾਬ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਫਿੱਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਸਰਕਾਰ ਨੂੰ ਜਲਦੀ ਚੱਲਦਾ ਕਰਨਾ ਚਾਹੀਦਾ ਹੈ।

 

Advertisement