ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ ਫੈਸਲਾ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।
ਇਸ ਦੌਰਾਨ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਤਰੀ ਮੰਡਲ ਮੀਟਿੰਗ ਵਿਚ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
Advertisement
Advertisement
Advertisement
×