ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਕੈਬਨਿਟ ਵੱਲੋਂ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਲਈ ਹਰੀ ਝੰਡੀ

ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ; ਐੱਨਆਈਏ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਮੁਹਾਲੀ ਵਿੱਚ ਬਣਾਈ ਜਾਵੇਗੀ ਵਿਸ਼ੇਸ਼ ਅਦਾਲਤ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੇਸ ਵਿਜਲੈਂਸ ਬਿਊਰੋ ਵੱਲੋਂ ਜੂਨ 2022 ਵਿੱਚ ਦਰਜ ਕੀਤਾ ਗਿਆ ਸੀ।
ਪੰਜਾਬ ਮੰਤਰੀ ਮੰਡਲ ਨੇ ਅੱਜ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਚਲਾਉਣ ਦੀ ਪ੍ਰਵਾਨਗੀ ਲਈ ਰਾਜਪਾਲ ਨੂੰ ਸਿਫਾਰਿਸ਼ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪੰਜਾਬ ਵਿੱਚ ਐੱਨਆਈਏ ਚੱਲ ਰਹੇ ਵੱਖ-ਵੱਖ ਅਦਾਲਤਾਂ ਵਿੱਚ ਕੇਸਾਂ ਦਾ ਨਿਪਟਾਰਾ ਕਰਨ ਲਈ ਮੁਹਾਲੀ ਵਿਖੇ ਵਿਸ਼ੇਸ਼ ਅਦਾਲਤ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਜਿੰਥੇ ਸੈਸ਼ਨ ਜੱਜ ਅਤੇ ਵਧੀਕ ਸੈਸ਼ਨ ਜੱਜ ਵੱਲੋਂ ਐੱਨਆਈਏ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਵਿਭਾਗ ਦੀਆਂ ਪਗਡੰਡੀਆਂ ਅਤੇ ਖਾਲਿਆਂ ’ਤੇ ਕਬਜ਼ੇ ਕਰਨ ਵਾਲਿਆਂ ਤੋਂ ਵਸੂਲੀ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਵੱਲੋਂ ਕੀਮਤ ਤੈਅ ਕੀਤੀ ਜਾਵੇਗੀ।

ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਨਿਯਮਾਂ ਤਹਿਤ ਟੈਕਸ ਦਾ ਭੁਗਤਾਨ ਨਾ ਕਰਨ ਵਾਲੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆ ਓਟੀਐੱਸ ਸਕੀਮ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਕੀਮ ਤਹਿਤ ਵਪਾਰੀਆਂ ਤੋਂ ਜੁਰਮਾਨਾ ਅਤੇ ਵਿਆਜ ਵਿੱਚ ਛੂਟ ਦਿੱਤੀ ਜਾਵੇਗੀ। ਇਹ ਸਕੀਮ 31 ਦਸੰਬਰ 2025 ਤੱਕ ਲਾਗੂ ਹੋਵੇਗੀ। ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਬਕਾਇਆ ਭੁਗਤਾਨ ਨਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

Advertisement
Advertisement
Show comments