ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11.00 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਰਾਈਸ ਮਿਲਿੰਗ ਪਾਲਿਸੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਕੈਬਨਿਟ ਮੀਟਿੰਗ ਵਿੱਚ ਇਸ ਪਾਲਿਸੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।