ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਕੈਬਨਿਟ ਮੀਟਿੰਗ ਮੁਲਤਵੀ ਹੋਣ ਦਾ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣਾ ਦੱਸਿਆ ਜਾ ਰਿਹਾ ਹੈ ਪ੍ਰੰਤੂ ਇਸ ਬਾਰੇ ਅਧਿਕਾਰਤ ਤੌਰ ’ਤੇ ਕਿਧਰੋਂ ਕੋਈ...
Advertisement
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਕੈਬਨਿਟ ਮੀਟਿੰਗ ਮੁਲਤਵੀ ਹੋਣ ਦਾ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣਾ ਦੱਸਿਆ ਜਾ ਰਿਹਾ ਹੈ ਪ੍ਰੰਤੂ ਇਸ ਬਾਰੇ ਅਧਿਕਾਰਤ ਤੌਰ ’ਤੇ ਕਿਧਰੋਂ ਕੋਈ ਪੁਸ਼ਟੀ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ’ਤੇ ਹਨ। ਅੱਜ ਕਈ ਕੈਬਨਿਟ ਮੰਤਰੀ ਫ਼ੀਲਡ ਚੋਂ ਕੈਬਨਿਟ ਮੀਟਿੰਗ ’ਚ ਸ਼ਾਮਲ ਹੋਣ ਲਈ ਰਵਾਨਾ ਹੋ ਗਏ ਸਨ ਪ੍ਰੰਤੂ ਉਨ੍ਹਾਂ ਨੂੰ ਰਸਤੇ ’ਚ ਕੈਬਨਿਟ ਮੀਟਿੰਗ ਮੁਲਤਵੀ ਹੋਣ ਦਾ ਸੁਨੇਹਾ ਲੱਗਿਆ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲੰਘੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ। ਅੱਜ ਸਵੇਰ ਵਕਤ ਕੈਬਨਿਟ ਮੀਟਿੰਗ ਹੋਣ ਦੀ ਪੁਸ਼ਟੀ ਹੋਈ ਸੀ ਅਤੇ ਹੁਣ ਮੁੱਖ ਮੰਤਰੀ ਦੀ ਸਿਹਤ ਦੀ ਵਜ੍ਹਾ ਕਾਰਨ ਇਹ ਮੀਟਿੰਗ ਮੁਲਤਵੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
Advertisement