ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇ

ਮੀਟਿੰਗ ਮਗਰੋਂ ਕੈਬਨਿਟ ਮੰਤਰੀ ਛੇ ਸਰਹੱਦੀ ਜ਼ਿਲ੍ਹਿਆਂ ਵੱਲ ਹੋਣਗੇ ਰਵਾਨਾ
ਬਠਿੰਡਾ ਦੇ ਇਕ ਪਿੰਡ ਵਿਚ ਡਿੱਗੇ ਪਾਕਿਸਤਾਨੀ ਡਰੋਨ ਨੂੰ ਦੇਖਣ ਲਈ ਇਕੱਠੇ ਹੋਏ ਲੋਕ।-ਫੋਟੋ: ਪਵਨ ਸ਼ਰਮਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 9 ਮਈ

Advertisement

ਭਾਰਤ ਤੇ ਪਾਕਿਸਤਾਨ ਵਿਚ ਜਾਰੀ ਤਣਾਅ ਦਰਮਿਆਨ ਪੰਜਾਬ ਸਰਕਾਰ ਨੇ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਸੱਦੀ। ਪੰਜਾਬ ਕੈਬਨਿਟ ਸੂਬੇ ਵਿੱਚ ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰੇਗੀ। ਕੈਬਨਿਟ ਦੀ ਮੀਟਿੰਗ ਸਵੇਰੇ 11 ਵਜੇ ਹੋਣੀ ਹੈ, ਜਿਸ ਵਿਚ ਹਸਪਤਾਲਾਂ ਅਤੇ ਫਾਇਰ ਸਟੇਸ਼ਨਾਂ ਦੀ ਤਿਆਰੀ, ਸੂਬੇ ਵਿੱਚ ਉਪਲਬਧ ਰਾਸ਼ਨ ਅਤੇ ਸਾਰੀਆਂ ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਤੋਂ ਫੌਰੀ ਮਗਰੋਂ ਸਾਰੇ ਮੰਤਰੀ ਛੇ ਸਰਹੱਦੀ ਜ਼ਿਲ੍ਹਿਆਂ ਵੱਲ ਰਵਾਨਾ ਹੋ ਜਾਣਗੇ। ਪਤਾ ਲੱਗਾ ਹੈ ਕਿ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਡਾ. ਰਵਜੋਤ ਸਿੰਘ ਗੁਰਦਾਸਪੁਰ ਜਾਣਗੇ। ਮੰਤਰੀ ਕੁਲਦੀਪ ਧਾਲੀਵਾਲ ਅਤੇ ਮਹਿੰਦਰ ਭਗਤ ਅੰਮ੍ਰਿਤਸਰ ਦਾ ਚਾਰਜ ਸੰਭਾਲਣਗੇ, ਜਦੋਂ ਕਿ ਮੰਤਰੀ ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਤਰਨਤਾਰਨ ਪਹੁੰਚਣਗੇ। ਹਰਦੀਪ ਮੁੰਡੀਆਂ ਫਿਰੋਜ਼ਪੁਰ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਹੋਣਗੇ। ਇਸ ਤੋਂ ਇਲਾਵਾ ਮੰਤਰੀ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸੋਂਧ ਫਾਜ਼ਿਲਕਾ ਵਿੱਚ ਪ੍ਰਬੰਧਾਂ ਦੀ ਦੇਖਭਾਲ ਕਰਨਗੇ।

Advertisement