ਪੰਜਾਬ ਕੈਬਨਿਟ ਦੀ ਮੀਟਿੰਗ ਅੱਜ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ 28 ਨਵੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵੇਰੇ 11.30 ਵਜੇ ਹੋਵੇਗੀ। ਸਰਕਾਰ ਨੇ ਐਮਰਜੈਂਸੀ ਵਿੱਚ ਸੱਦੀ ਕੈਬਨਿਟ ਮੀਟਿੰਗ ਬਾਰੇ ਹਾਲੇ ਕੋਈ ਏਜੰਡਾ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ 28 ਨਵੰਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵੇਰੇ 11.30 ਵਜੇ ਹੋਵੇਗੀ। ਸਰਕਾਰ ਨੇ ਐਮਰਜੈਂਸੀ ਵਿੱਚ ਸੱਦੀ ਕੈਬਨਿਟ ਮੀਟਿੰਗ ਬਾਰੇ ਹਾਲੇ ਕੋਈ ਏਜੰਡਾ ਜਾਰੀ ਨਹੀਂ ਕੀਤਾ। ਸੂਤਰਾਂ ਅਨੁਸਾਰ ਸਰਕਾਰ ਦਿਹਾਤੀ ਖੇਤਰ ਨਾਲ ਸਬੰਧਤ ਫ਼ੈਸਲੇ ਕਰ ਸਕਦੀ ਹੈ ਕਿਉਂਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਐਲਾਨ ਹੋ ਰਿਹਾ ਹੈ। ਸਰਕਾਰ ਨੇ ਲੰਘੇ ਦਿਨੀਂ ਪੰਚਾਇਤਾਂ, ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਨੂੰ 334 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਸਨ।
Advertisement
Advertisement
