ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਟੈਲੀਕਾਮ ਬੁਨਿਆਦੀ ਢਾਂਚੇ ਨੂੰ ਨੁਕਸਾਨ ਨਾ ਪਹੁੰਚਾਉਣ ਦੀਆਂ ਅਪੀਲਾਂ ਦੇ ਬਾਵਜੂਦ ਪੰਜਾਬ ਵਿੱਚ ਬੀਤੇ ਦਿਨ 151 ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਰਿਲਾਇੰਸ ਜੀਓ ਟਾਵਰਾਂ ਨੂੰ ਨੁਕਾਸਨ ਪਹੁੰਚਾਉਣ ਦੀਆਂ ਰਿਪੋਰਟਾਂ ਹਨ। ਇਸ ਕਾਰਨ ਲੋਕਾਂ ਦਾ ਫੋਨ ਸੰਪਰਕ ਟੁੱਟ ਗਿਆ ਹੈ। ਸੂਤਰਾਂ ਮੁਤਾਬਕ ਹੁਣ ਤੱਕ ਕੁੱਲ 1338 ਟੈਲੀਕਾਮ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।