ਆਤਿਸ਼ ਗੁਪਤਾ
ਚੰਡੀਗੜ੍ਹ, 12 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅਤੇ ਉਪਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ।