ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 21 ਜੁਲਾਈ
ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲੀਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐੱਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਸ੍ਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।