ਪੰਜਾਬ ਕਾਂਗਰਸ ਵੱਲੋਂ ਜਥੇ ਨੂੰ ਨਨਕਾਣਾ ਸਾਹਿਬ ਭੇਜਣ ਦੀ ਮੰਗ
ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ...
Advertisement
ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਸਿੱਖ ਸ਼ਰਧਾਲੂਆਂ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਯਾਤਰਾ ਦੀ ਪ੍ਰਵਾਨਗੀ ਦੇਣ। ਇਸੇ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜਣ ਦੀ ਮੰਗ ਕੀਤੀ ਹੈ।
Advertisement
Advertisement
×