DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Congress: ਦਿਲਾਵਰ ਸਿੰਘ ਲਹਿਰਾ ਬਣੇ ਪੰਜਾਬ ਕਾਂਗਰਸ ਐਸਸੀ ਸੈੱਲ ਦੇ ਵਾਈਸ ਚੇਅਰਮੈਨ

Former CM Charanjit Singh Channi ਦੇ ਕਰੀਬੀ ਹਨ ਦਿਲਾਵਰ ਲਹਿਰਾ

  • fb
  • twitter
  • whatsapp
  • whatsapp
Advertisement

ਆਲ ਇੰਡੀਆ ਕਾਂਗਰਸ ਕਮੇਟੀ ਨੇ ਪਾਰਟੀ ਦੇ ਆਗੂ ਦਿਲਾਵਰ ਸਿੰਘ ਲਹਿਰਾ ਨੂੰ ਪੰਜਾਬ ਕਾਂਗਰਸ (ਐਸਸੀ ਸੈੱਲ) ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸੂਬੇ ਵਿੱਚ ਪਾਰਟੀ ਦੇ ਦਲਿਤ ਵਿੰਗ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਦਿਲਾਵਰ ਸਿੰਘ ਲਹਿਰਾ ਨੇ ਕਾਂਗਰਸ ਪਾਰਟੀ ਵਿੱਚ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਵਿਦਿਆਰਥੀ ਜਥੇਬੰਦੀ ਐਨਐਸਯੂਆਈ ਤੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਯੂਥ ਕਾਂਗਰਸ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਲਗਾਤਾਰ ਯੋਗਦਾਨ ਪਾਇਆ।

Advertisement

ਮੌਜੂਦਾ ਸਮੇਂ ਵਿੱਚ ਉਹ ਲੁਧਿਆਣਾ (ਦਿਹਾਤੀ) ਦੇ ਹਲਕਾ ਗਿੱਲ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਹੁਤ ਕਰੀਬੀ ਵਜੋਂ ਜਾਣਿਆ ਜਾਂਦਾ ਹੈ। ਦਿਲਾਵਰ ਸਿੰਘ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਨੇ ਇੱਕ ਵਫ਼ਾਦਾਰ ਵਰਕਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀ ਨਿਯੁਕਤੀ ਪੰਜਾਬ ਵਿੱਚ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਦੇ ਮੱਦੇਨਜ਼ਰ ਕਾਂਗਰਸ ਦੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਮੰਨੀ ਜਾ ਰਹੀ ਹੈ।

Advertisement

Advertisement
×