DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਕਾਂਗਰਸ ਪ੍ਰਧਾਨ Pargat Singh ਅੱਜ Rahul Gandhi ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੀ ਮਿਲੇ ਪਰਗਟ ਸਿੰਘ

  • fb
  • twitter
  • whatsapp
  • whatsapp
featured-img featured-img
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਫਾਈਲ ਫੋਟੋ
Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਮ 4 ਵਜੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੋਵੇਗੀ।

ਇਸ ਤੋਂ ਪਹਿਲਾਂ ਅੱਜ ਦਿਨ ਵੇਲੇ ਪਰਗਟ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ ਅਤੇ ਪਾਰਟੀ ਮਾਮਲਿਆਂ ਬਾਰੇ ਚਰਚਾ ਕੀਤੀ।

Advertisement

ਪਰਗਟ ਸਿੰਘ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਅੱਜ ਸ਼ਾਮ 4 ਵਜੇ ਰਾਹੁਲ ਗਾਂਧੀ ਨਾਲ ਮੀਟਿੰਗ ਤੈਅ ਹੋਈ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

Advertisement

ਦੂਜੇ ਪਾਸੇ, ਇਸ ਮੁਲਾਕਾਤ ਤੋਂ ਪਹਿਲਾਂ ਸਿਆਸੀ ਬਿਆਨਬਾਜ਼ੀ ਵੀ ਦੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਅੱਜ ਹੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ 'ਤੇ ਤਨਜ਼ ਕੱਸਦਿਆਂ ਕਿਹਾ ਸੀ ਕਿ ਰਾਹੁਲ ਗਾਂਧੀ ਪਿਛਲੇ ਚਾਰ ਦਿਨਾਂ ਤੋਂ ਆਪਣੀ ਹੀ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੇ ਹਨ। ਹਾਲਾਂਕਿ ਅੱਜ ਸ਼ਾਮ ਹੋਣ ਜਾ ਰਹੀ ਇਸ ਮੁਲਾਕਾਤ ਨਾਲ ਵਿਰੋਧੀਆਂ ਦੀਆਂ ਇਨ੍ਹਾਂ ਟਿੱਪਣੀਆਂ 'ਤੇ ਵਿਰਾਮ ਲੱਗ ਜਾਵੇਗਾ।

Advertisement
×