DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Congress Protest: ਕਾਂਗਰਸ ਵੱਲੋਂ ਨੀਟ ਪੇਪਰ ਲੀਕ ਅਤੇ ਸੀ ਬੀ ਐੱਸ ਈ ਖ਼ਿਲਾਫ਼ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ ਦੇਸ਼ ਵਿੱਚ ਨੀਟ ਦਾ ਪੇਪਰ ਵਾਰ-ਵਾਰ ਲੀਕ ਹੋਣ ਅਤੇ ਸੀ ਬੀ ਐੱਸ ਈ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਸੂਬੇ ਭਰ ਵਿੱਚ ਮੁਜ਼ਾਹਰੇ ਕੀਤੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼...

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਪ੍ਰਦਰਸ਼ਨ ਕਰਦੇ ਹੋਏ ਸੰਸਦ ਮੈਂਬਰ ਧਰਮਵੀਰ ਗਾਂਧੀ, ਗੁਰਸ਼ਰਨ ਕੌਰ ਅਤੇ ਹੋਰ ਆਗੂ। -ਫੋਟੋ: ਰਾਜੇਸ਼ ਸੱਚਰ
Advertisement

ਪੰਜਾਬ ਕਾਂਗਰਸ ਨੇ ਦੇਸ਼ ਵਿੱਚ ਨੀਟ ਦਾ ਪੇਪਰ ਵਾਰ-ਵਾਰ ਲੀਕ ਹੋਣ ਅਤੇ ਸੀ ਬੀ ਐੱਸ ਈ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਸੂਬੇ ਭਰ ਵਿੱਚ ਮੁਜ਼ਾਹਰੇ ਕੀਤੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਪੁਤਲੇ ਸਾੜੇ। ਇਸ ਦੇ ਨਾਲ ਹੀ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਧਰਮਿੰਦਰ ਪ੍ਰਧਾਨ ਨੂੰ ਵਾਰ-ਵਾਰ ਦੀ ਨਾਕਾਮੀਆਂ ਲਈ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਭਰ ਦੇ ਲਗਪਗ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਿਆ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ। ਇਹ ਦੂਜੀ ਵਾਰ ਹੈ ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ ਅਤੇ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਹ ਸੋਚਣ ਵਾਲੀ ਗੱਲ ਹੈ ਕਿ ਅਜਿਹਾ ਹੋਣ ਮਗਰੋਂ ਸਾਲਾਂ ਤੱਕ ਮਿਹਨਤ ਕਰਨ ਵਾਲੇ ਵਿਦਿਆਰਥੀਆਂ ’ਤੇ ਕੀ ਬੀਤਦੀ ਹੋਵੇਗੀ। ਸ੍ਰੀ ਵੜਿੰਗ ਨੇ ਵਿਦਿਆਰਥੀਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਉਦਾਸੀਨਤਾ ਤੇ ਅਸੰਵੇਦਨਸ਼ੀਲ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆ ਕਰਵਾਉਣ ਵਿੱਚ ਅਸਫਲ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਲਈ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ।

Advertisement

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀ ਬੀ ਐੱਸ ਈ ਦੀ ਆਨਲਾਈਨ ਸਕ੍ਰੀਨ ਮਾਰਕਿੰਗ (ਓ ਐੱਸ ਐੱਮ) ਪ੍ਰਣਾਲੀ ਵਿੱਚ ਪਾਈਆਂ ਗੰਭੀਰ ਖ਼ਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਖ਼ੁਲਾਸਾ ਕੀਤਾ ਕਿ ਇਹ ਪ੍ਰਣਾਲੀ ਨੁਕਸਦਾਰ ਅਤੇ ਬੇਭਰੋਸਗੀ ਵਾਲੀ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਕੰਪਨੀ ਨੂੰ ਇਹ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮੁਹਾਰਤ ਨਹੀਂ ਹੈ। ਇਸ ਕੰਪਨੀ ਨੂੰ ਪਹਿਲਾਂ ਤਿਲੰਗਾਨਾ ਸਰਕਾਰ ਨੇ ਬਲੈਕਲਿਸਟ ਕੀਤਾ ਸੀ, ਫਿਰ ਵੀ ਸੀ ਬੀ ਐੱਸ ਈ ਨੇ ਇਸ ਨੂੰ ਠੇਕਾ ਦੇ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਇਸ ਕੰਪਨੀ ਨੂੰ ਇਹ ਵਿਸ਼ੇਸ਼ ਛੋਟ ਕਿਉਂ ਦਿੱਤੀ ਗਈ, ਜਦੋਂਕਿ ਇਹ ਕੰਪਨੀ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement
×