ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧ

ਬਾਜਵਾ ਨੇ ਛਾਪਿਆਂ ਨੂੰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੱਸਿਆ
ਫਾਈਲ ਫੋਟੋ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਮਾਰਚ

Advertisement

ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੀ ਛੱਤੀਸਗੜ੍ਹ ਦੇ ਭਿਲਾਈ ਵਿਚਲੀ ਰਿਹਾਇਸ਼ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਵਿਚ ਵੀ ਵਿਰੋਧ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸੈਂਟਰਲ ਏਜੰਸੀਆਂ ਦੀ ਦੁਰਵਰਤੋਂ ਦੱਸਿਆ ਹੈ।

 

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਈਡੀ ਦੇ ਛਾਪੇ ਗੈਰਕਾਨੂੰਨੀ ਹਨ ਜਦੋਂਕਿ ਕੋਰਟ ਪਹਿਲਾਂ ਹੀ ਬਘੇਲ ਪਰਿਵਾਰ ਨੂੰ ਕਲੀਨ ਚਿਟ ਦੇ ਚੁੱਕੀ ਹੈ।

Advertisement
Tags :
Bhupesh BaghelPunjab Congress