ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਈ
ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਵਾਲੇ ਦਿਨ ਭਾਵ 26 ਮਈ ਨੂੰ ਪੰਜਾਬ ਭਰ ਵਿੱਚ ਕਿਸਾਨ ਤੇ ਹੋਰ ਭਾਈਚਾਰਿਆਂ ਦੇ ਲੋਕ ਆਪਣੇ ਘਰਾਂ ਉੱਤੇ ਕਾਲੇ ਝੰਡੇ ਲਹਿਰਾਉਣਗੇ। ਸਿੰਘੂ ਬਾਰਡਰ ਉੱਤੇ ਪੰਜਾਬ ਦੀਆਂ 32 ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਆਗੂ ਜੰਗਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ।