ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 19 ਦਸੰਬਰ
ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਡਿਪੂ ਹੋਲਡਰਾਂ ਵੱਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪੰਜਾਬ ਡਿਪੂ ਹੋਲਡਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ, ਸੂਬਾ ਪ੍ਰੈੱਸ ਸਕੱਤਰ ਮੁਕੇਸ਼ ਸਿੰਗਲਾ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਆਪਣੇ ਕਾਰਜਕਾਲ ਦੌਰਾਨ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਦਰਜ ਕੀਤੇ ਵਾਅਦਿਆਂ ‘ਚੋਂ ਡਿਪੂ ਹੋਲਡਰਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ। ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਬੇਰੁਖੀ ਕਾਰਨ ਡਿਪੂ ਹੋਲਡਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਤੇ ਕਣਕ ਨਾ ਵੰਡਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸੁਨੀਲ ਕੁਮਾਰ ਧੂਰਾ, ਸਰਬਜੀਤ ਸਿੰਘ ਕੱਕੜਵਾਲ ਤੇ ਸ਼ੰਕਰ ਲਾਲ ਧਵਨ ਵੀ ਹਾਜ਼ਰ ਸਨ।