ਧਰਤੀ ਹੇਠਲੇ ਪਾਣੀ ਲਈ ਅਟਲ ਯੋਜਨਾ ਤਹਿਤ ਪੰਜਾਬ ਨੂੰ ਨਾ ਮਿਲਿਆ ਫੰਡ
ਜਲ ਸ਼ਕਤੀ ਕੇਂਦਰੀ ਮੰਤਰੀ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਨੂੰ ਭੂਮੀਗਤ ਪਾਣੀ ਪ੍ਰਬੰਧਨ ਲਈ ਅਟਲ ਭੂਜਲ ਯੋਜਨਾ ਤਹਿਤ ਫੰਡ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਾਹਨੀ ਦੇ ਸਵਾਲ ਦੇ ਜਵਾਬ ਵਿੱਚ, ਇਹ...
Advertisement
ਜਲ ਸ਼ਕਤੀ ਕੇਂਦਰੀ ਮੰਤਰੀ ਨੇ ਸੰਸਦ ਵਿੱਚ ਦੱਸਿਆ ਕਿ ਪੰਜਾਬ ਨੂੰ ਭੂਮੀਗਤ ਪਾਣੀ ਪ੍ਰਬੰਧਨ ਲਈ ਅਟਲ ਭੂਜਲ ਯੋਜਨਾ ਤਹਿਤ ਫੰਡ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਾਹਨੀ ਦੇ ਸਵਾਲ ਦੇ ਜਵਾਬ ਵਿੱਚ, ਇਹ ਦੱਸਿਆ ਗਿਆ ਕਿ ਹਰਿਆਣਾ, ਯੂਪੀ, ਐੱਮਪੀ, ਮਹਾਰਾਸ਼ਟਰ, ਰਾਜਸਥਾਨ, ਗੁਜਰਾਤ ਵਰਗੇ ਰਾਜਾਂ ਲਈ ਕੁੱਲ 3800 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਸੀ। ਡਾ. ਸਾਹਨੀ ਨੇ ਕਿਹਾ ਕਿ ਪੰਜਾਬ ਨੂੰ ਖਾਸ ਤੌਰ ’ਤੇ ਉਦੋਂ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ ਜਦੋਂ ਇਹ ਭਾਰਤ ਦੇ ਸਭ ਤੋਂ ਵੱਧ ਭੂਮੀਗਤ ਪਾਣੀ ਦੀ ਕਮੀ ਵਾਲੇ ਰਾਜਾਂ ਵਿੱਚੋਂ ਇੱਕ ਹੈ। ਜਵਾਬ ਵਿੱਚ ਸਕੀਮ ਵਿੱਚ ਪੰਜਾਬ ਨੂੰ ਬਾਹਰ ਰੱਖਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਚਿੰਤਾਜਨਕ ਦਰ ਨਾਲ ਘਟ ਰਿਹਾ ਹੈ।
Advertisement
Advertisement
×