DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Doctors Strike: ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਦੀ ਭਲਕ ਤੋਂ ਹੜਤਾਲ

ਸੇਵਾਵਾਂ ਰੈਗੂਲਰ ਕਰਨ ਦੀ ਮੰਗ; ਵਾਅਦੇ ਤੋਂ ਬਾਅਦ ਵੀ ਮਸਲੇ ਹੱਲ ਨਾ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

Punjab Doctors Strike: ਪੰਜਾਬ ਭਰ ਦੇ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਅਤੇ ਨਰਸਾਂ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ।

ਇਹ ਜਾਣਕਾਰੀ ਅੱਜ ਇੱਥੇ ਆਮ ਆਦਮੀ ਕਲੀਨਿਕ ਐਸੋਸੀਏਸ਼ਨ ਦੀ ਸੁੂਬਾਈ ਆਗੂ ਗੁਰਪ੍ਰੀਤ ਕੌਰ ਨੇ ਦਿੱਤੀ।

Advertisement

ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਵੀ ਉਨ੍ਹਾਂ ਵੱਲੋਂ ਇੱਕ ਦਿਨ ਦੀ ਹੜਤਾਲ ਕੀਤੀ ਗਈ ਸੀ, ਪ੍ਰੰਤੂ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਦਿੱਤੇ ਗਏ ਭਰੋਸੇ ਉਪਰੰਤ ਹੜਤਾਲ ਵਾਪਸ ਲੈ ਲਈ ਗਈ ਸੀ ਪਰ ਨਾਲ ਹੀ ਕਿਹਾ ਗਿਆ ਸੀ ਜੇਕਰ 24 ਅਗਸਤ ਤੱਕ ਮੰਗਾਂ ਦੀ ਪੂਰਤੀ ਯਕੀਨੀ ਨਾ ਬਣਾਈ ਗਈ ਤਾਂ ਉਹ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਜਾਣਗੇ ਜਿਸ ਤਹਿਤ ਹੀ ਭਲਕੇ 25 ਅਗਸਤ ਤੋਂ ਉਹ ਆਪਣੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਰਾਜ ਵਿਆਪੀ ਤੇ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ।

Advertisement

ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਉਹਨਾਂ ਦੀ ਭਰਤੀ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਹੀ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਹੋਈ ਹੈ।

ਉਹ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੂੰ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਉਹਨਾਂ ’ਤੇ ਜਦੋਂ ਕੋਈ ਅਮਲ ਨਾ ਹੋਇਆ ਤਾਂ ਹੀ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ ਹੈ।

Advertisement
×