DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ED Raid: ਈ ਡੀ ਵੱਲੋਂ ਆਪ ਵਿਧਾਇਕਾ ਅਮਨਦੀਪ ਕੌਰ ਦੀ ਹਿੱਸੇਦਾਰੀ ਵਾਲੇ ਹਸਪਤਾਲ ’ਤੇ ਵੀ ਛਾਪਾ 

ਈ ਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ਤੇ ਅੱਜ ਸਵੇਰੇ ਮੂੰਹ ਹਨੇਰੇ ਛਾਪੇਮਾਰੀ ਕੀਤੀ ਗਈ ਹੈ। ਇਸੇ ਲੜੀ ਤਹਿਤ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਹਿੱਸੇਦਾਰੀ ਵਾਲੇ ਬਾਘਾ ਪੁਰਾਣਾ...

  • fb
  • twitter
  • whatsapp
  • whatsapp
featured-img featured-img
ਹਸਪਤਾਲ ਦੇ ਬਾਹਰ ਦੀ ਤਸਵੀਰ। ਫੋਟੋ ਕਿਰਨਦੀਪ ਸਿੰਘ ਬੰਬੀਹਾ
Advertisement
ਈ ਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ਤੇ ਅੱਜ ਸਵੇਰੇ ਮੂੰਹ ਹਨੇਰੇ ਛਾਪੇਮਾਰੀ ਕੀਤੀ ਗਈ ਹੈ। ਇਸੇ ਲੜੀ ਤਹਿਤ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਹਿੱਸੇਦਾਰੀ ਵਾਲੇ ਬਾਘਾ ਪੁਰਾਣਾ ਵਿਖੇ ਸਥਿਤ ਅਸ਼ੀਰਵਾਦ ਮਾਨਸਿਕ ਰੋਗ ਅਤੇ ਨਸ਼ਾ ਛੁਡਾਊ ਨਿੱਜੀ ਹਸਪਤਾਲ ਵਿੱਚ ਈ ਡੀ ਵੱਲੋਂ ਛਾਪੇਮਾਰੀ ਕੀਤੀ ਗਈ।
ਇਸ ਹਸਪਤਾਲ ਵਿੱਚ ਨਸ਼ਾ ਛੁਡਾਊ ਇਲਾਜ ਦੌਰਾਨ ਮਰੀਜ਼ਾਂ ਨੂੰ ਜੀਭ ਹੇਠਾਂ ਰੱਖਣ ਵਾਲੀਆਂ ਦਵਾਈਆਂ ਵੀ ਦਿੱਤੀਆਂ ਜਾਂਦੀਆਂ ਹਨ। ਖ਼ਬਰ ਲਿਖੇ ਜਾਣ ਤੱਕ ਚਾਰ ਘੰਟੇ ਤੋਂ ਛਾਪੇਮਾਰੀ ਜਾਰੀ ਸੀ ਅਤੇ ਕਿਸੇ ਨੂੰ ਵੀ ਹਸਪਤਾਲ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਦੌਰਾਨ ਨਸ਼ੇ ਛੱਡਣ ਵਾਲੇ ਮਰੀਜ਼ ਦਵਾਈ ਲੈਣ ਲਈ ਹਸਪਤਾਲ ਅੱਗੇ ਲਾਈਨਾਂ ਲਈ ਖੜ੍ਹੇ ਦਿਖਾਈ ਦਿੱਤੇ।

Advertisement
Advertisement
×