DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Extortion Case: ਫਿਰੌਤੀ ਦੀ ਮੰਗ ਨੂੰ ਲੈ ਕੇ ਖੁਰਾਣਾ ਸ਼ੋਅਰੂਮ ’ਤੇ ਛੇਵੀਂ ਵਾਰ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਕਸਬਾ ਫਤਿਆਬਾਦ ਦੇ ਦੁਕਾਨਦਾਰਾਂ ’ਚ ਸਹਿਮ ਬਰਕਰਾਰ; ਪੁਲੀਸ ਵੱਲੋਂ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਮੀਟਿੰਗ ਬੇਸਿੱਟਾ

  • fb
  • twitter
  • whatsapp
  • whatsapp
featured-img featured-img
ਫਿਰੌਤੀ ਦੀ ਮੰਗ ਨੂੰ ਲੈ ਕੇ ਖੁਰਾਣਾ ਸ਼ੋਅਰੂਮ ’ਤੇ ਛੇਵੀਂ ਵਾਰ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ, ਫੋਟੋ: ਬਾਵਾ
Advertisement

ਕਸਬਾ ਫਤਿਆਬਾਦ ਵਿਖੇ ਖੁਰਾਣਾ ਸ਼ੋਅਰੂਮ ’ਤੇ ਫਿਰੌਤੀ ਦੀ ਮੰਗ ਨੂੰ ਲੈ ਕੇ ਛੇਵੀਂ ਵਾਰ ਗੋਲੀਆਂ ਚੱਲਣ ਦੀ ਘਟਨਾ ਨੇ ਪੂਰੇ ਇਲਾਕੇ ’ਚ ਮੁੜ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੀੜਤ ਰਣਜੀਤ ਸਿੰਘ ਮਨੀ ਪੁੱਤਰ ਮਹਿੰਦਰ ਸਿੰਘ ਵਾਸੀ ਫਤਿਆਬਾਦ ਨੇ ਦੱਸਿਆ ਕਿ ਅੱਜ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਵੱਲੋਂ ਸ਼ੋਅਰੂਮ ਦੇ ਬਾਹਰ ਤਾਬੜਤੋੜ 4-5 ਫਾਇਰ ਕੀਤੇ ਗਏ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਪਹਿਲਾਂ ਵੀ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।

ਇਸ ਘਟਨਾ ਤੋਂ ਬਾਅਦ ਕਸਬਾ ਫਤਿਆਬਾਦ ਦੇ ਦੁਕਾਨਦਾਰਾਂ ’ਚ ਸਹਿਮ ਦਾ ਮਾਹੌਲ ਬਰਕਰਾਰ ਹੈ। ਪੀੜਤ ਖੁਰਾਣਾ ਸ਼ੋਅਰੂਮ ਦੇ ਮਾਲਕ ਰਣਜੀਤ ਸਿੰਘ ਮਨੀ ਅਤੇ ਦੇਸ਼ਵੀਰ ਸਿੰਘ ਪਵਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚਾਰ-ਪੰਜ ਵਾਰ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਆਂ ਚੱਲ ਚੁੱਕੀਆਂ ਹਨ। ਉਨ੍ਹਾਂ ਸਥਾਨਕ ਪੁਲੀਸ ਦੀ ਘਟੀਆ ਕਾਰਗੁਜ਼ਾਰੀ ’ਤੇ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਐੱਸਐੱਚਓ (SHO) ਵੱਲੋਂ ਦੁਕਾਨਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਖਾਨਾਪੂਰਤੀ ਤੱਕ ਹੀ ਸੀਮਤ ਹਨ।

Advertisement

ਫਿਰੌਤੀ ਦੀ ਮੰਗ ਨੂੰ ਲੈ ਕੇ ਖੁਰਾਣਾ ਸ਼ੋਅਰੂਮ ’ਤੇ ਛੇਵੀਂ ਵਾਰ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ, ਫੋਟੋ: ਬਾਵਾ
ਫਿਰੌਤੀ ਦੀ ਮੰਗ ਨੂੰ ਲੈ ਕੇ ਖੁਰਾਣਾ ਸ਼ੋਅਰੂਮ ’ਤੇ ਛੇਵੀਂ ਵਾਰ ਚੱਲੀਆਂ ਗੋਲੀਆਂ, ਦਹਿਸ਼ਤ ਦਾ ਮਾਹੌਲ, ਫੋਟੋ: ਬਾਵਾ

ਕਾਬਿਲੇਗੌਰ ਹੈ ਕਿ ਚਾਰ ਦਿਨ ਪਹਿਲਾਂ ਹੀ ਪੁਲੀਸ ਪ੍ਰਸ਼ਾਸਨ ਵੱਲੋਂ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ, ਪਰ ਉਸ ਮੀਟਿੰਗ ਦੇ ਬਾਵਜੂਦ ਵੀ ਛੇਵੀਂ ਵਾਰ ਫਾਇਰਿੰਗ ਹੋਣ ਨਾਲ ਪੁਲੀਸ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਸਿਰਫ਼ ਮੀਟਿੰਗਾਂ ਤੱਕ ਹੀ ਸੀਮਤ ਹੈ, ਜ਼ਮੀਨੀ ਪੱਧਰ 'ਤੇ ਕੋਈ ਸੁਰੱਖਿਆ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ (DSP) ਹਰਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਫਿਰੌਤੀ ਦੀਆਂ ਕਾਲਾਂ ਤੋਂ ਕਸਬਾ ਫਤਿਆਬਾਦ ਦੇ ਕਾਰੋਬਾਰੀ ਦੁਖੀ

ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਭਾਪਾ ਮੋਹਨ ਸਿੰਘ ਨੇ ਆਖਿਆ ਕਿ ਜੇਕਰ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਬਾਬਤ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਉਹ ਆਪਣੇ ਕਾਰੋਬਾਰ ਬੰਦ ਕਰਕੇ ਪੁਲੀਸ ਦੀ ਨਲਾਇਕੀ ਖ਼ਿਲਾਫ਼ ਧਰਨਾ ਲਾਉਣ ਲਈ ਮਜ਼ਬੂਰ ਹੋਣਗੇ। ਉਨ੍ਹਾਂ ਆਖਿਆ ਕਿ ਕਸਬਾ ਫਤਿਆਬਾਦ ਦੇ ਦੁਕਾਨਦਾਰਾਂ 'ਤੇ ਗੋਲੀਆਂ ਚੱਲਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਪਰ ਪੁਲੀਸ ਪ੍ਰਸ਼ਾਸਨ ਦੇ ਅਵੇਸਲੇਪਣ ਕਾਰਨ ਕੋਈ ਵੱਡੀ ਘਟਨਾ ਵਾਪਰਨ ਦਾ ਡਰ ਬਣਿਆ ਹੋਇਆ ਹੈ। ਸਮੂਹ ਦੁਕਾਨਦਾਰਾਂ ਨੇ ਜ਼ਿਲ੍ਹਾ ਪੁਲੀਸ ਮੁਖੀ ਕੋਲੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement
×