DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Extortion Firing Case: ਮਲੋਟ ’ਚ ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਦੋ ਸ਼ਾਰਪ ਸ਼ੂਟਰ ਗੁਰੂਗ੍ਰਾਮ ਤੋਂ ਕਾਬੂ

ਆਸਟਰੇਲੀਆ ਬੈਠੇ ਗੈਂਗਸਟਰ ਵੱਲੋਂ ਰਚੀ ਗਈ ਸੀ ਸਾਜ਼ਿਸ਼; 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜੇ

  • fb
  • twitter
  • whatsapp
  • whatsapp
featured-img featured-img
ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿੱਚ ਪੁਲੀਸ ਹਿਰਾਸਤ ਵਿੱਚ ਦੋ ਮੁਲਜ਼ਮ। ਫੋਟੋ: ਅਰਚਿਤ
Advertisement

ਮੁਕਤਸਰ ਪੁਲੀਸ ਨੇ ਮਲੋਟ ਸ਼ਹਿਰ ਵਿੱਚ ਫਿਰੌਤੀ ਦੇ ਮਕਸਦ ਨਾਲ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਵਿੱਚ ਅੱਜ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਾਰਦਾਤ ਨੂੰ ਲੰਘੀ 22 ਜੁਲਾਈ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲੀਸ ਅਨੁਸਾਰ 22 ਜੁਲਾਈ ਨੂੰ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਮਲੋਟ ਦੀ ਸਟਾਰ ਸਿਟੀ ਕਾਲੋਨੀ ਸਥਿਤ ਇੱਕ ਕੋਠੀ ’ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ। ਇਸ ਮਕਾਨ ਦੇ ਮਾਲਕ ਦਿੱਲੀ ਵਿੱਚ ਰਹਿੰਦੇ ਹਨ, ਦਹਿਸ਼ਤ ਵਿੱਚ ਆਏ ਮਾਲੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਸ਼ੁਰੂਆਤ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 125 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/27/54/59 ਤਹਿਤ ਕੇਸ ਦਰਜ ਕੀਤਾ ਸੀ। ਜਾਂਚ ਅੱਗੇ ਵਧਣ ’ਤੇ ਮਾਮਲੇ ’ਚ BNS ਦੀਆਂ ਧਾਰਾਵਾਂ 308(5), 351(3) ਅਤੇ 61(2) ਵੀ ਜੋੜ ਦਿੱਤੀਆਂ ਗਈਆਂ।

ਪੁਲੀਸ ਦੀ ਜਾਂਚ ਵਿੱਚ ਖ਼ੁਲਾਸਾ ਹੋਇਆ ਹੈ ਕਿ ਇਸ ਪੂਰੀ ਵਾਰਦਾਤ ਦੀ ਸਾਜ਼ਿਸ਼ ਗੁਰਜੰਟ ਸਿੰਘ ਉਰਫ਼ ਜਨਤਾ ਨੇ ਰਚੀ ਸੀ, ਜੋ ਇਸ ਸਮੇਂ ਆਸਟਰੇਲੀਆ ਵਿੱਚ ਰਹਿ ਰਿਹਾ ਹੈ। ਪੁਲੀਸ ਮੁਤਾਬਕ ਤਲਾਸ਼ੀ ਦੌਰਾਨ ਸੰਕੇਤ ਮਿਲੇ ਹਨ ਕਿ ਪਹਿਲਾਂ ਵੀ ਛੋਟੇ-ਮੋਟੇ ਅਪਰਾਧਾਂ ਵਿੱਚ ਸ਼ਾਮਲ ਰਹੇ ਜਨਤਾ ਨੇ ਹੀ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਫਾਇਰਿੰਗ ਕਰਨ ਦੀ ਹਦਾਇਤ ਦਿੱਤੀ ਸੀ।

Advertisement

ਫੜੇ ਗਏ ਮੁਲਜ਼ਮਾਂ ਦੀ ਪਛਾਣ ਨਿਗਮ ਉਰਫ਼ ਦੇਵਾ (ਵਾਸੀ ਪਿੰਡ ਗਾਮੜੀ, ਜ਼ਿਲ੍ਹਾ ਸੋਨੀਪਤ, ਹਰਿਆਣਾ) ਅਤੇ ਰਵਿੰਦਰ ਉਰਫ਼ ਬਿੰਦਰ (ਵਾਸੀ ਪਿੰਡ ਖਾਨਪੁਰ ਕਲਾਂ, ਜ਼ਿਲ੍ਹਾ ਸੋਨੀਪਤ, ਹਰਿਆਣਾ) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਦੋਵਾਂ ਮੁੱਖ ਸ਼ੂਟਰਾਂ ਨੂੰ ਸ਼ੁੱਕਰਵਾਰ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਖ਼ਿਲਾਫ਼ ਪਹਿਲਾਂ ਵੀ ਹਰਿਆਣਾ ਅਤੇ ਰਾਜਸਥਾਨ ਵਿੱਚ ਅਸਲਾ ਐਕਟ, ਸਨੈਚਿੰਗ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ।

Advertisement

ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਕਰਨ ਦੇ ਨਾਲ-ਨਾਲ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਹੈ ਕਿ ਉਨ੍ਹਾਂ ਨੇ ਪੈਸਿਆਂ ਦੀ ਖ਼ਾਤਰ ਇਸ ਅਪਰਾਧਿਕ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Advertisement
×