DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Flood Alert: ਸਰਹੱਦੀ ਪਿੰਡਾਂ ’ਚ ਵੱਜੀ ਖ਼ਤਰੇ ਦੀ ਘੰਟੀ; ਲਗਾਤਾਰ ਪਏ ਮੀਂਹ ਨੇ ਵਧਾਈ ਲੋਕਾਂ ਦੀ ਚਿੰਤਾ

ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਆਏ ਹੜ੍ਹਾਂ ਦੀ ਚਿੰਤਾ ਸਤਾਉਣ ਲੱਗ ਪਈ ਹੈ।

  • fb
  • twitter
  • whatsapp
  • whatsapp
featured-img featured-img
ਪਿੰਡ ਆਦੀਆਂ ਵਿੱਚ ਮੁੱਖ ਸੜਕ 'ਤੇ ਇਕੱਠਾ ਹੋਇਆ ਪਾਣੀ। ਫ਼ੋਟੋ:ਕੇ  ਪੀ ਸਿੰਘ
Advertisement

ਜ਼ਿਲ੍ਹੇ ਦੇ ਸਰਹੱਦੀ ਖੇਤਰ ਦੋਰਾਂਗਲਾ ਅਧੀਨ ਆਉਂਦੇ ਕਈ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲਗਾਤਾਰ ਬਰਸਾਤ ਕਾਰਨ ਨੀਵੀਂਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਦਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਪਿਛਲੇ ਸਾਲ ਆਏ ਹੜ੍ਹਾਂ ਦੀ ਚਿੰਤਾ ਸਤਾਉਣ ਲੱਗ ਪਈ ਹੈ।

ਦਰਿਆਵਾਂ ਤੇ ਨਾਲਿਆਂ 'ਚ ਉਫ਼ਾਨ; ਆਵਾਜਾਈ ਪ੍ਰਭਾਵਿਤ

Advertisement

ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਆਦੀਆਂ, ਚੌਂਤਰਾ ਅਤੇ ਸਲਾਚ ਸਮੇਤ ਹੋਰ ਇਲਾਕਿਆਂ ਵਿੱਚ ਨੌਮਣੀ ਨਾਲਿਆਂ ਦਾ ਪਾਣੀ ਉਫਾਨ ’ਤੇ ਹੈ। ਇਸ ਦੇ ਨਾਲ ਹੀ ਰਾਵੀ ਅਤੇ ਉੱਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਖੇਤਰ ਵਿੱਚ ਹਾਲਾਤ ਚਿੰਤਾਜਨਕ ਬਣਦੇ ਜਾ ਰਹੇ ਹਨ। ਕਈ ਥਾਵਾਂ ’ਤੇ ਪਾਣੀ ਸੜਕਾਂ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

ਬੀਐੱਸਐੱਫ ਪੋਸਟਾਂ ਦੇ ਰਸਤਿਆਂ 'ਚ ਭਰਿਆ ਪਾਣੀ

ਪਿੰਡ ਆਦੀਆਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਬੀਐੱਸਐੱਫ ਦੀਆਂ ਕੁਝ ਪੋਸਟਾਂ ਨੂੰ ਜਾਂਦੇ ਰਸਤਿਆਂ ’ਤੇ ਵੀ ਨੌਮਣੀ ਦਾ ਪਾਣੀ ਭਰ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਬੀਐੱਸਐੱਫ ਜਵਾਨਾਂ ਅਤੇ ਅਧਿਕਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਾਲਿਆਂ ਦੀ ਸਫ਼ਾਈ ਨਾ ਹੋਣ 'ਤੇ ਲੋਕਾਂ 'ਚ ਰੋਸ; ਪ੍ਰਸ਼ਾਸਨ ਨੇ ਦਿੱਤਾ ਭਰੋਸਾ

ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਤੋਂ ਬਾਅਦ ਨਹਿਰਾਂ ਅਤੇ ਨੌਮਣੀ ਨਾਲਿਆਂ ਦੀ ਪੂਰੀ ਤਰ੍ਹਾਂ ਸਫ਼ਾਈ ਨਹੀਂ ਕਰਵਾਈ ਗਈ, ਜਿਸ ਕਾਰਨ ਇਸ ਵਾਰ ਵੀ ਬਰਸਾਤ ਦੌਰਾਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਖੇਤਰ ਦੇ ਹਾਲਾਤ ਦਾ ਤੁਰੰਤ ਜਾਇਜ਼ਾ ਲੈ ਕੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾ ਸਕੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਬਰਾਉਣ ਦੀ ਲੋੜ ਨਹੀਂ, ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ।

Advertisement
×