DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Floods : ਮਮਦੋਟ ਨੇੜਲੇ ਪਿੰਡਾਂ ’ਚ 200 ਏਕੜ ਤੋਂ ਵੱਧ ਫ਼ਸਲ ਪਾਣੀ ਵਿੱਚ ਡੁੱਬੀ

ਨਹਿਰ ’ਚ ਪਿਆ ਪਾੜ; ਕਿਸਾਨਾਂ ਨੇ ਕਰਜ਼ਾ ਮੁਆਫ ਕਰਨ ਦੀ ਕੀਤੀ ਮੰਗ
  • fb
  • twitter
  • whatsapp
  • whatsapp
featured-img featured-img
ਦਰਿਆ ਦੇ ਪਾਣੀ ਕਾਰਨ ਡੁੱਬੀ ਹੋਈ ਫ਼ਸਲ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ।
Advertisement

ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਮਮਦੋਟ ਨੇੜਲੇ ਪਿੰਡ ਦੋਨਾ ਰਹਿਮਤ ਦੇ ਕਿਸਾਨਾਂ ਦੀ ਤਕਰੀਬਨ 200 ਏਕੜ ਤੋਂ ਵੱਧ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਚੁੱਕੀ ਹੈ।ਇਸ ਸਬੰਧੀ ਪਿੰਡ ਦੋਨਾ ਰਹਿਮਤ ਦੇ ਪ੍ਰਭਾਵਿਤ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਦਰਿਆ ਵਿੱਚ ਵੱਧ ਪਾਣੀ ਆਉਣ ਕਾਰਨ ਉਨ੍ਹਾਂ ਦੀ ਫ਼ਸਲ ਚਾਰ-ਚਾਰ ਫੁੱਟ ਪਾਣੀ ਵਿੱਚ ਡੁੱਬ ਚੁੱਕੀ ਹੈ।

ਇਸ ਸਬੰਧੀ ਕਿਸਾਨ ਮਹਿੰਦਰ ਸਿੰਘ, ਬਗੀਚਾ ਸਿੰਘ, ਹਰਮੇਸ਼ ਸਿੰਘ, ਪ੍ਰੀਤਮ ਸਿੰਘ, ਸ਼ਿੰਦਰ ਸਿੰਘ, ਸੁੱਚਾ ਸਿੰਘ, ਤਰਸੇਮ ਸਿੰਘ, ਪਿਆਰਾ ਸਿੰਘ, ਗੁਲਜ਼ਾਰ ਸਿੰਘ ਅਤੇ ਸੁੱਖਾ ਸਿੰਘ ਨੇ ਦੱਸਿਆ ਕਿ ਜੇਕਰ ਸਤਲੁਜ ਦਰਿਆ ਵਿੱਚ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਨਹਿਰ ਕਿਸੇ ਸਮੇਂ ਵੀ ਟੁੱਟ ਸਕਦੀ ਹੈ ਜਿਸ ਨਾਲ ਮਮਦੋਟ ਤੇ ਆਸ-ਪਾਸ ਦੇ ਦਰਜਨਾਂ ਪਿੰਡ ਪਾਣੀ ਦੀ ਮਾਰ ਹੇਠ ਆ ਜਾਣਗੇ।

Advertisement

ਕਿਸਾਨਾਂ ਨੇ ਦੱਸਿਆ ਕਿ ਸਰਕਾਰ ਤਰਫੋਂ ਉਨ੍ਹਾਂ ਤੱਕ ਕਿਸੇ ਕਿਸਮ ਦੀ ਸਹਾਇਤਾ ਨਹੀਂ ਪਹੁੰਚੀ। ਉਨ੍ਹਾਂ ਦੀ ਜ਼ਮੀਨ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਲੱਗੀ ਹੋਈ ਕੰਡੇਦਾਰ ਤਾਰ ਨਾਲ ਲੱਗਦੀ ਹੈ ਅਤੇ ਦੋ ਤੋਂ ਤਿੰਨ ਕਿੱਲੇ ਵਾਲੇ ਕਿਸਾਨ ਹੀ ਖੇਤੀ ਕਰਦੇ ਹਨ।

ਕਿਸਾਨਾਂ ਨੇ ਦੱਸਿਆ ਕਿ ਤੂੜੀ ਅਤੇ ਚਾਰਾ ਸਭ ਕੁਝ ਪਾਣੀ ਵਿੱਚ ਡੁੱਬ ਚੁੱਕਾ ਹੈ । ਉਨ੍ਹਾਂ ਕਿਹਾ, “ਮੌਜੂਦਾ ਵਿਧਾਇਕ ਸਾਡਾ ਪਤਾ ਤਾਂ ਲੈਣ ਜ਼ਰੂਰ ਪਹੁੰਚੇ ਸੀ ਪਰ ਸਾਡੀ ਕਿਸੇ ਕਿਸਮ ਦੀ ਮਦਦ ਨਹੀਂ ਕੀਤੀ ਗਈ।”

ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਅਗਲੀ ਫ਼ਸਲ ਬੀਜਣ ਲਈ ਮਦਦ ਕੀਤੀ ਜਾਵੇ ।

Advertisement
×