ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਂਸਰ ਵਿਰੁੱਧ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਹਸਪਤਾਲ ’ਚ ਸਾਂਝੇਦਾਰੀ

ਸਰਕਾਰ ਅਤੇ ਹੋਮੀ ਭਾਭਾ ਹਸਪਤਾਲ ਨੇ ਸਮਝੌਤੇ ਨੂੰ ਨਵਿਆਇਆ; ਜਲਦ ਹੀ ਕੈਂਸਰ ਤੇ ਨਸ਼ਾ ਮੁਕਤ ਬਣੇਗਾ ਪੰਜਾਬ: ਸਿਹਤ ਮੰਤਰੀ
ਹੋਮੀ ਭਾਭਾ ਕੈਂਸਰ ਹਸਪਤਾਲ ’ਚ ਮਰੀਜ਼ਾਂ ਦਾ ਹਾਲ-ਚਾਲ ਪੁੱਛਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਇੱਥੋਂ ਦੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪੰਜਾਬ ਨੇ ਆਪਣੇ ਸਮਝੌਤੇ (ਐੱਮਓਯੂ) ਨੂੰ ਅਧਿਕਾਰਤ ਤੌਰ ’ਤੇ ਨਵਿਆਇਆ ਹੈ। ਇਸ ਸਾਂਝੇਦਾਰੀ ਦਾ ਉਦੇਸ਼ ਰਾਜ ਭਰ ਦੇ ਕੈਂਸਰ ਮਰੀਜ਼ਾਂ ਲਈ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ।

ਇਸ ਦੌਰਾਨ ਸਮਝੌਤੇ ਦੇ ਵਿਸਥਾਰ ’ਤੇ ਹਸਪਤਾਲ ਦੇ ਪ੍ਰਸ਼ਾਸਨਿਕ ਡਾਇਰੈਕਟਰ ਸ੍ਰੀ ਮਾਧੋ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਦੀ ਮੌਜੂਦਗੀ ਵਿੱਚ ਦਸਤਖ਼ਤ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਡਾਕਟਰੀ ਇਲਾਜ ਲਈ ਦੂਜੇ ਸੂਬਿਆਂ ਵਿੱਚ ਜਾਂਦੇ ਸਨ, ਪਰ ਪੰਜਾਬ ਹੁਣ ਸਿਹਤ ਸੰਭਾਲ ਸੇਵਾਵਾਂ ਦਾ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਦੇਸ਼ ਭਰ ਤੋਂ ਮਰੀਜ਼ ਇਲਾਜ ਲਈ ਇੱਥੇ ਆਉਂਦੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੋ ਅਕਤੂਬਰ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰੇਗੀ, ਜਿਸ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੀ ਕਵਰੇਜ਼ ਮਿਲੇਗੀ, ਜਿਸ ਵਿੱਚ ਕੈਂਸਰ ਦਾ ਇਲਾਜ ਵੀ ਸ਼ਾਮਲ ਹੈ।

Advertisement

ਸਿਹਤ ਮੰਤਰੀ ਨੇ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਇੱਕ ਹਜ਼ਾਰ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ। ਹੋਮੀ ਭਾਭਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਨੇ ਕਿਹਾ, “ਅੱਜ, ਇਹ ਸਮਝੌਤਾ ਸੰਪੂਰਨ ਕੈਂਸਰ ਦੇਖਭਾਲ ਪ੍ਰਦਾਨ ਕਰਨ ਦੇ ਸਾਡੇ ਮਿਸ਼ਨ ਨੂੰ ਮੁੜ ਸੁਰਜੀਤ ਕਰਦਾ ਹੈ। ਅਸੀਂ ਪੰਜਾਬ ਸਰਕਾਰ ਅਤੇ ਟਾਟਾ ਮੈਮੋਰੀਅਲ ਸੈਂਟਰ ਅਤੇ ਪਰਮਾਣੂ ਊਰਜਾ ਵਿਭਾਗ ਦੀ ਸਾਡੀ ਲੀਡਰਸ਼ਿਪ ਦਾ ਸਾਡੇ ਮਿਸ਼ਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ, ਉਨ੍ਹਾਂ ਦੇ ਸਮਰਥਨ ਲਈ ਦਿਲੋਂ ਧੰਨਵਾਦ ਕਰਨਾ ਚਾਹੁੰਦੇ ਹਾਂ।” ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਪੰਜਾਬ ਵਿੱਚ ਕੈਂਸਰ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਏਗੀ। ਸਮਾਗਮ ’ਚ ਮੌਜੂਦ ਹੋਰ ਅਧਿਕਾਰੀਆਂ ਅਤੇ ਪਤਵੰਤਿਆਂ ਵਿੱਚ ਸ਼੍ਰੀ ਸੰਦੀਪ ਰਿਸ਼ੀ, ਆਈਏਐੱਸ ਡਿਪਟੀ ਕਮਿਸ਼ਨਰ, ਸੰਗਰੂਰ, ਡਾ. ਐੱਸਡੀ ਬਨਵਾਲੀ, ਡਾਇਰੈਕਟਰ ਆਫ਼ ਅਕਾਦਮਿਕ ਆਦਿ ਸ਼ਾਮਲ ਰਹੇ।

Advertisement