ਕੋਟਕਪੂਰਾ ਗੋਲੀ ਕਾਂਡ

ਹਾਈ ਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਘਿਰੀ

ਭਗਵੰਤ ਮਾਨ ਦੀ ਅਗਵਾਈ ਹੇਠ ਧਰਨਾ ਅੱਜ; ਪੰਥਕ ਧਿਰਾਂ ਵੀ ਹੋਈਆਂ ਸਰਗਰਮ

ਹਾਈ ਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ ਸਰਕਾਰ ਘਿਰੀ

ਬੇਅਦਬੀ ਤੋਂ ਬਾਅਦ ਵਾਪਰੀ ਘਟਨਾ ਦਾ ਇੱਕ ਦ੍ਰਿਸ਼।

ਜਸਵੰਤ ਜੱਸ

ਫ਼ਰੀਦਕੋਟ, 12 ਅਪਰੈਲ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਰੱਦ ਕਰਨ ਤੋਂ ਬਾਅਦ ਕੈਪਟਨ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਹੈ। ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 13 ਅਪਰੈਲ ਨੂੰ ਕੋਟਕਪੂਰਾ ’ਚ ਰੋਸ ਧਰਨਾ ਦੇਵੇਗੀ, ਜਿਸ ਵਿੱਚ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਥਕ ਧਿਰਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। 15 ਅਪਰੈਲ ਨੂੰ ਕੁਝ ਪੰਥਕ ਧਿਰਾਂ ਨੇ ਫ਼ਰੀਦਕੋਟ ਸੈਸ਼ਨ ਕੋਰਟ ਅੱਗੇ ਵੀ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਉੱਪਰ ਤੁਰੰਤ ਕਾਰਵਾਈ ਲਈ ਪੰਥਕ ਧਿਰਾਂ ਅਤੇ ਪੀੜਤ ਪਰਿਵਾਰ ਲਗਾਤਾਰ ਦਬਾਅ ਬਣਾ ਰਹੀਆਂ ਸਨ ਪਰ ਹਾਈ ਕੋਰਟ ਵੱਲੋਂ ਰਿਪੋਰਟ ਰੱਦ ਕਰਨ ਨਾਲ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਕ ਵਾਰ ਮੁਕੰਮਲ ਤੌਰ ’ਤੇ ਬੰਦ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਰਿਪੋਰਟ ਰੱਦ ਹੋਣ ਤੋਂ ਇੱਕ ਗੱਲ ਸਾਫ਼ ਹੋ ਗਈ ਹੈ ਕਿ ਪੰਜਾਬ ਸਰਕਾਰ ਅਕਾਲੀ ਦਲ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ ਰੱਦ ਕਰਨ ਦਾ ਫ਼ੈਸਲਾ ਅਜਿਹੇ ਵੇਲੇ ਆਇਆ ਹੈ, ਜਦੋਂ ਪੰਜਾਬ ਦੇ ਸਾਰੇ ਕਿਸਾਨ ਦਿੱਲੀ ਵਿੱਚ ਆਪਣੇ ਹੱਕਾਂ ਲਈ ਲੜ ਰਹੇ ਹਨ। ਗੁਰਦਿੱਤ ਸੇਖੋਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕਾਨੂੰਨੀ ਅਤੇ   ਜਨਤਕ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਧਿਰਾਂ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਬਚਾਅ ਰਹੀਆਂ ਹਨ, ਰੋਸ ਮੁਜ਼ਾਹਰਿਆਂ ਵਿੱਚ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਕੈਪਟਨ ਨੇ ਜਾਂਚ ਦੇ ਨਾਂ ’ਤੇ ਪੰਥ ਨਾਲ ਗੱਦਾਰੀ ਕੀਤੀ: ਢੀਂਡਸਾ

ਚੰਡੀਗੜ੍ਹ (ਟਨਸ): ਅਕਾਲੀ ਦਲ (ਡੈਮੋਕ੍ਰੈਟਿਕ) ਨੇ ਕੋਟਕਪੁਰਾ ਗੋਲੀਕਾਂਡ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਗੰਢਤੁੱਪ ਹੋਣ ਕਾਰਨ ਹੀ ਸਿੱਖ ਪੰਥ ਨੂੰ ਇਸ ਮਾਮਲੇ ਵਿੱਚ ਨਿਰਾਸ਼ਾ ਝੱਲਣੀ ਪੈ ਰਹੀ ਹੈ। ਇਸ ਮਾਮਲੇ ’ਤੇ ਸਿੱਖਾਂ ਨੂੰ ਦਿੱਤਾ ਗਿਆ ਧੋਖਾ ਗੱਦਾਰੀ ਤੋਂ ਘੱਟ ਨਹੀਂ। ਢੀਂਡਸਾ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ ਬੀਤੇ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਸੀ ਪਰ ਹਾਈ ਕੋਰਟ ਦੇ ਫੈਸਲੇ ਕਾਰਨ ਸੰਗਤ ਨਿਰਾਸ਼ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਇਸ ਸਬੰਧੀ ਕੈਪਟਨ ਦੇ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਬਿਆਨ ਨੂੰ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All