ਪੰਜਾਬ ਸਰਕਾਰ ਨੇ ਉਗਰਾਹਿਆ 310 ਕਰੋੜ ਰੁਪਏ ਲੇਬਰ ਸੈੱਸ
ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਹੈ।...
Advertisement
ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਰ੍ਹਾ 2021-22 ਵਿੱਚ ਲੇਬਰ ਸੈੱਸ ਤਹਿਤ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਇਕੱਠੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਜ਼ਬਰਦਸਤ ਵਾਧਾ ਨਾ ਸਿਰਫ਼ ਇੱਕ ਵਿੱਤੀ ਮੀਲ ਪੱਥਰ ਹੈ ਬਲਕਿ ਕਿਰਤ ਖੇਤਰ ਵਿੱਚ ਸੁਧਰੇ ਹੋਏ ਸ਼ਾਸਨ ਅਤੇ ਸਾਰਥਕ ਨੀਤੀਆਂ ਲਾਗੂਕਰਨ ਦਾ ਸੂਚਕ ਵੀ ਹੈ।
Advertisement
Advertisement