ਆਤਿਸ਼ ਗੁਪਤਾ
ਚੰਡੀਗੜ੍ਹ, 13 ਸਤੰਬਰ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਸਾਰਿਆਂ ਦੇ ਸਿਰ ‘ਤੇ ਛੱਤ ਮੁਹੱਈਆ ਕਰਵਾਉਣ ਦਾ ਸੁਪਨਾ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ ਜ਼ਿਲ੍ਹਾ ਪਟਿਆਲਾ ਵਿੱਚ 176 ਈਡਬਲਿਊਐੱਸ ਮਕਾਨਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਇਹ ਮਕਾਨ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਬੇਘਰੇ ਐੱਸਸੀ/ ਬੀਸੀ ਪਰਿਵਾਰਾਂ ਨੂੰ ਦਿੱਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 124 ਲਾਭਪਾਤਰੀਆਂ ਦੀ ਪਛਾਣ ਕੀਤੀ ਗਈ ਹੈ। ਪੀਡੀਏ ਜਲਦ ਹੀ ਇਨ੍ਹਾਂ ਨੂੰ ਮਕਾਨ ਅਲਾਟ ਕਰੇਗੀ।