DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਣ ਮਨੋਰਥ ਪੱਤਰ ਲਾਗੂ ਕਰਨ ’ਚ ਪੰਜਾਬ ਸਰਕਾਰ ਨੇ ਬਾਜ਼ੀ ਮਾਰੀ: Bhagwant Mann

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿੱਚ 516 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਹੋਰ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਗਤੀ ਵਿੱਚ ਪਛੜ ਗਿਆ ਹੈ। ‘ਆਪ’ ਨੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਹੈ। ਪੰਜਾਬ ਦੀ ‘ਆਪ’ ਸਰਕਾਰ ਦੇਸ਼ ਦੀ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਚੋਣ ਮਨੋਰਥ ਪੱਤਰ ਨੂੰ ਲਾਗੂ ਕੀਤਾ ਹੈ। ਉਨ੍ਹਾਂ ਜ਼ਿਲ੍ਹੇ ਅੰਦਰ 516 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਸ਼ਾਮ ਚੌਰਾਸੀ ’ਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਅਤੇ 99 ਕਰੋੜ ਰੁਪਏ ਦੀ ਲਾਗਤ ਵਾਲੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਆ ਸੜਕ ਪ੍ਰਾਜੈਕਟ ਦਾ ਨੀਂਹ ਪੱਥਰ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਐਨਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਬਣਾਇਆ ਜਾਵੇਗਾ। ਇਸ ਦਾ ਕੰਮ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਇੱਥੇ ਸਾਲਾਨਾ 100 ਐੱਮ ਬੀ ਬੀ ਐੱਸ ਡਾਕਟਰਾਂ ਨੂੰ ਸਿਖਲਾਈ ਦੇਣ ਦੇ ਨਾਲ ਹੀ ਓ ਪੀ ਡੀ, ਐੱਮ ਆਰ ਆਈ, ਸੀ ਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਣੇ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।

ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸਾਂ ਵਿੱਚ ਨਹੀਂ ਰਹੇ, ਸਗੋਂ ਚੰਡੀਗੜ੍ਹ ਵਿੱਚ ਬਣਾਏ ਆਪਣੇ ਮਹਿਲ ਵਾਲੇ ਘਰਾਂ ਵਿੱਚ ਰਹਿੰਦੇ ਸਨ।

Advertisement

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੰਜਾਬ ਨੂੰ ਧੋਖਾ ਦੇਣ ਦਾ ਸ਼ੱਕੀ ਰਿਕਾਰਡ ਹੈ।

Advertisement

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਹੈ। ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਸਰਕਾਰ ਨੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਣੇ ਕਈ ਟੌਲ ਪਲਾਜ਼ੇ ਬੰਦ ਕੀਤੇ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ।

ਕਾਂਗਰਸ ਕਿਸਾਨ ਸੈੱਲ ਤੇ ਜਲ ਸਪਲਾਈ ਯੂਨੀਅਨ ਦੇ ਆਗੂ ਥਾਣੇ ਡੱਕੇ

ਮੁੱਖ ਮੰਤਰੀ ਦੀ ਫੇਰੀ ਦੌਰਾਨ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਵਿੱਚ ਆਏ ਕਾਰਕੁਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਹਰਿਆਣਾ ਥਾਣੇ ’ਚ ਡੱਕ ਦਿੱਤਾ। ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਨੂੰ ਗੜਦੀਵਾਲਾ ਪੁਲੀਸ ਵੱਲੋਂ ਹਿਰਾਸਤ ’ਚ ਲਏ ਜਾਣ ਕਾਰਨ ਪਿੰਡ ਗੋਂਦਪੁਰ ਦੀ ਲੋਕਾਂ ਨੂੰ ਜਲ ਸਪਲਾਈ ਨਹੀਂ ਹੋ ਸਕੀ। ਜਲ ਸਪਲਾਈ ਕਾਮਿਆਂ ਨੇ ਥਾਣਾ ਗੜਦੀਵਾਲਾ ਅੱਗੇ ਪ੍ਰਦਰਸ਼ਨ ਕਰ ਕੇ ਸੂਬਾ ਪ੍ਰਧਾਨ ਨੂੰ ਰਿਹਾਅ ਕਰਵਾਇਆ। ਸ੍ਰੀ ਢਾਡੇਕਟਵਾਲ ਨੇ ਕਿਹਾ ਕਿ ਉਹ ਨਾਜਾਇਜ਼ ਖਣਨ ਸਣੇ ਹੋਰ ਮੁੱਦੇ ਚੁੱਕਣਾ ਚਾਹੁੰਦੇ ਸਨ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਨਜ਼ਰਬੰਦ

ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ।
ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕਾ ਸ਼ਾਮਚੁਰਾਸੀ ਫੇਰੀ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਪੁਲੀਸ ਨੇ ਇਸ ਤੋਂ ਪਹਿਲਾਂ ਹੀ ਕਮੇਟੀ ਦੇ ਆਗੂਆਂ ਨੂੰ ਘਰਾਂ ਅੰਦਰ ਹੀ ਨਜ਼ਰਬੰਦ ਕਰ ਦਿੱਤਾ। ਪੁਲੀਸ ਨੇ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਨੂੰ ਘਰਾਂ ਅੰਦਰ ਬੰਦ ਕਰ ਦਿੱਤਾ। ਰੈਲੀ ਵਾਲੇ ਸਥਾਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਮੇਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਪ੍ਰਿੰਸ ਪਲਿਆਲ, ਰਜਤ ਮਹਾਜਨ, ਵਰਿੰਦਰ ਵਿੱਕੀ, ਸਤੀਸ਼ ਕੁਮਾਰ ਅਤੇ ਬ੍ਰਿਜ ਮੋਹਨ ਸਣੇ ਕਰੀਬ 4 ਦਰਜਨ ਆਗੂਆਂ ਨੂੰ ਥਾਣਾ ਬੁੱਲ੍ਹੋਵਾਲ ਅਤੇ ਜ਼ਿਲ੍ਹੇ ਦੇ ਹੋਰ ਥਾਣਿਆਂ ਅੰਦਰ ਡੱਕ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ।

Advertisement
×