ਚੰਡੀਗੜ੍ਹ, 2 ਜਨਵਰੀ
ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦੇਣ ਦੇ ਨਾਲ ਨਾਲ 22 ਜ਼ਿਲ੍ਹਿਆਂ ਵਿੱਚ ਪੈਂਦੇ 5773 ਪਿੰਡਾਂ ਵਿੱਚ ਰੈਵੀਨਿਊ ਅਸਟੇਟ ਦੀ ਨਿਰਵਿਘਨ ਰਜਿਸਟ੍ਰੇਸ਼ਨ ਲਈ ਰਾਹ ਪੱਧਰਾ ਕਰੇਗਾ। ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਐਕਟ ਦੇ ਬਾਕੀ ਉਪਬੰਧ (ਪ੍ਰੋਵਿਜ਼ਨਜ਼) ਉਸੇ ਤਰ੍ਹਾਂ ਲਾਗੂ ਰਹਿਣਗੇ। ਛੋਟ ਵਾਲੇ ਪਿੰਡਾਂ ਦਾ ਜ਼ਿਲ੍ਹਾ ਵਾਰ ਵੇਰਵਾ
ਅੰਮ੍ਰਿਤਸਰ (385 ਪਿੰਡ), ਬਠਿੰਡਾ (94), ਹੁਸ਼ਿਆਰਪੁਰ (902), ਜਲੰਧਰ (359), ਮਾਨਸਾ (137), ਐੱਸਬੀਐੱਸ ਨਗਰ (152), ਲੁਧਿਆਣਾ (346), ਤਰਨ ਤਾਰਨ (260), ਮੋਗਾ (120), ਪਠਾਨਕੋਟ (191), ਫਤਹਿਗੜ੍ਹ ਸਾਹਿਬ (268), ਬਰਨਾਲਾ (66), ਸੰਗਰੂਰ (172), ਮਲੇਰਕੋਟਲਾ (69), ਫਾਜ਼ਿਲਕਾ (221), ਕਪੂਰਥਲਾ (305), ਸ੍ਰੀ ਮੁਕਤਸਰ ਸਾਹਿਬ (118), ਫਰੀਦਕੋਟ (113), ਰੂਪਨਗਰ (257), ਗੁਰਦਾਸਪੁਰ (479), ਪਟਿਆਲਾ (507), ਫਿਰੋਜ਼ਪੁਰ (252 ਪਿੰਡ)।