ਪੱਤਰ ਪ੍ਰੇਰਕ
ਬਠਿੰਡਾ, 5 ਮਾਰਚ
ਜ਼ਿਲ੍ਹਾ ਵਿਕਾਸ ਤੇ ਨਿਗਰਾਨ ਕਮੇਟੀ ਬਠਿੰਡਾ ਵਿੱਚ ਅਫ਼ਸਰਾਂ ਨਾਲ ਮੀਟਿੰਗ ਕਰਨ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣ-ਬੁੱਝ ਕੇ ਸਿਆਸੀ ਰੰਜ਼ਿਸ਼ ਤਹਿਤ ਐੱਮਪੀਲੈਂਡ ਫ਼ੰਡ ਨਾਲ ਹੋਣ ਵਾਲੇ ਕੰਮਾਂ ’ਚ ਅੜਿੱਕੇ ਪਾਏ ਜਾ ਰਹੇ ਹਨ, ਜਿਸ ਕਾਰਨ ਕਰੋੜਾਂ ਰੁਪਏ ਵਾਪਸ ਮੁੜ ਗਏ ਹਨ। ਉਨ੍ਹਾਂ ਬਠਿੰਡਾ ਏਅਰਪੋਰਟ ਬੰਦ ਹੋਣ ’ਤੇ ਦੁੱਖ ਜ਼ਾਹਿਰ ਕੀਤਾ। ਹਰਸਿਮਰਤ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਝੂਠਾ ਦਾ ਪਲੰਦਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਨੌਕਰੀ, ਕਰਜ਼ਾ ਮੁਆਫ਼ੀ, ਖੰਡ ਤੋਂ ਲੈ ਆਟਾ-ਦਾਲ ਸਮੇਤ 2500 ਰੁਪਏ ਬੁਢਾਪਾ ਪੈਨਸ਼ਨ ਦੇ ਮੁੱਦੇ ’ਤੇ ਲੋਕਾਂ ਨੂੰ ਜਵਾਬ ਦੇਣ।