ਸਕੂਲ ਤੇ ਸਿਨੇਮਾ ਹਾਲ 31 ਜੁਲਾਈ ਤਕ ਰਹਿਣਗੇ ਬੰਦ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਪੰਜਾਬ ਸਰਕਾਰ ਨੇ ਅੱਜ ਕਿਹਾ ਕਿ ਸੂਬੇ ਵਿੱਚ ਸਿੱਖਿਆ ਸੰਸਥਾਵਾਂ, ਕੋਚਿੰਗ ਸੈਂਟਰ, ਜਿਮ ਅਤੇ ਸਿਨੇਮਾ ਹਾਲ 31 ਜੁਲਾਈ ਤਕ ਬੰਦ ਰਹਿਣਗੇ। ਸਰਕਾਰ ਨੇ ਕੇਂਦਰ ਵੱਲੋਂ ਸੋਮਵਾਰ ਨੂੰ ਜਾਰੀ ਹਦਾਇਤਾਂ ਦੇ ਬਾਅਦ ਅੱਜ ਅਨਲੋਕ-2 ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ। ਸਰਕਾਰ ਦਾ ਕਹਿਣਾ ਹੈ ਕਿ ਕੇਂਦਰੀ ਹਦਾਇਤਾਂ ਅਨੁਸਾਰ ਹੀ ਸੂਬੇ ਵਿੱਚ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਰਹੇਗਾ। ਸੂਬੇ ਵਿੱਚ ਅੱਜ ਕਰੋਨਾ ਵਾਇਰਸ ਦੇ 150 ਨਵੇਂ ਕੇਸ ਆਏ ਹਨ ਅਤੇ ਛੇ ਲੋਕਾਂ ਦੀ ਮੌਤ ਹੋਈ ਹੈ।