ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਬੂਟੇ ਲਾਉਣ ਲਈ ਮੁਹਿੰਮ ਵਿੱਢੀ
ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਬੂਟੇ ਲਗਾਉਣ ਦੀ ‘ਆਪਣਾ ਪਿੰਡ-ਆਪਣਾ ਬਾਗ਼’ ਮੁਹਿੰਮ ਵਿੱਢੀ ਹੈ। ਇਸ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਤਰੁਨਪ੍ਰੀਤ ਸਿੰਘ...
Advertisement
ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਬੂਟੇ ਲਗਾਉਣ ਦੀ ‘ਆਪਣਾ ਪਿੰਡ-ਆਪਣਾ ਬਾਗ਼’ ਮੁਹਿੰਮ ਵਿੱਢੀ ਹੈ। ਇਸ ਦੀ ਸ਼ੁਰੂਆਤ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਹੈ। ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨਾਂ ਤੇ 65 ਏਕੜ ਵਿੱਚ ਬਾਗ ਲਗਾਏ ਜਾਣੇਗੇ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਗੁਰਦਾਸਪੁਰ ਵਿੱਚ 5 ਏਕੜ ਜ਼ਮੀਨ, ਹੁਸ਼ਿਆਰਪੁਰ ’ਚ 22 ਏਕੜ, ਜਲੰਧਰ ’ਚ 2.5 ਏਕੜ, ਲੁਧਿਆਣਾ ’ਚ 5 ਏਕੜ, ਪਠਾਨਕੋਟ ’ਚ 15 ਏਕੜ, ਅੰਮ੍ਰਿਤਸਰ ’ਚ 2 ਏਕੜ, ਕਪੂਰਥਲਾ ’ਚ 4 ਏਕੜ, ਬਠਿੰਡਾ ’ਚ 6 ਏਕੜ ਅਤੇ ਮਲੇਰਕੋਟਲਾ ਵਿੱਚ 4 ਏਕੜ ਪੰਚਾਇਤੀ ਜ਼ਮੀਨਾਂ ਤੇ ਬਾਗ ਲਗਾਏ ਜਾਣਗੇ।
Advertisement
Advertisement
×