ਚੰਡੀਗੜ੍ਹ: ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੁੱਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਦੇ ਸਾਹਮਣੇ ਆਉਣ ਤੋਂ ਬਾਅਦ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿੱਚ ਰੋਜ਼ਾਨਾ 40 ਹਜ਼ਾਰ ਟੈਸਟ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਸਣੇ ਪੰਜਾਬ ਰਾਜ ਦੇ ਸਿਵਲ ਸਰਜਨ ਤੇ ਕੁਝ ਸੀਐੱਚਸੀ/ਪੀਐੱਚਸੀ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ‘ਓਮੀਕਰੋਨ’ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ। -ਟਨਸ