ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਮੁਲਤਵੀ
ਸੂਬਾ ਸਰਕਾਰ ਨੇ ਹੜ੍ਹਾਂ ਕਰਕੇ ਲਿਆ ਫੈਸਲਾ; ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋਣੇ ਸਨ
Advertisement
ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਹੈ ਜਿਸ ਕਰਕੇ ਇੱਕ ਹਜ਼ਾਰ ਦੇ ਕਰੀਬ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਅਤੇ ਲੱਖਾਂ ਲੋਕ ਘਰੋਂ ਬੇਘਰ ਹੋ ਗਏ ਹਨ। ਸੂਬੇ ਦੇ ਅਜਿਹੇ ਹਾਲਾਤਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਮੁਲਤਵੀ ਕਰ ਦਿੱਤਾ ਹੈ।
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋਣੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਲ 2022 ਵਿਚ ਸਰਕਾਰ ਬਨਣ ਤੋਂ ਬਾਅਦ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕੀਤਾ ਗਿਆ ਸੀ। ਇਸ ਵਰ੍ਹੇ ਚੌਥਾ ਸੀਜਨ ਹੋਣਾ ਸੀ, ਜਿਸ ਨੂੰ ਹੜ੍ਹਾਂ ਕਰਕੇ ਸੂਬਾ ਸਰਕਾਰ ਨੇ ਮੁਲਤਵੀ ਕਰ ਦਿੱਤਾ ਹੈ।
Advertisement
Advertisement
×