ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾਂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ। ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਰਹਿ ਗਈ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ ਦੀ ਅਦਾਇਗੀ 15 ਸਤੰਬਰ ਤੱਕ ਕਰ ਦਿੱਤੀ ਜਾਵੇਗੀ।