ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ। ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਨ੍ਹਾਂ ਵਿਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਸ੍ਰੀ ਕੁਮਾਰ ਰਾਹੁਲ ਐੱਮ.ਡੀ. ਐਨ.ਐਚ.ਐਮ., ਸ੍ਰੀ ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵੀ ਖ਼ਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ।