DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਸਰਕਾਰ ਵੱਲੋਂ ਛੇਤੀ ਲਿਆਂਦੀ ਜਾਵੇਗੀ ਉਦਯੋਗਿਕ ਨੀਤੀ

ਵਪਾਰੀਆਂ ਨਾਲ ਸਲਾਹ-ਮਸ਼ਵਰੇ ਲਈ 22 ਕਮੇਟੀਆਂ ਬਣਾਈਆਂ
  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ।
Advertisement

ਆਤਿਸ਼ ਗੁਪਤਾ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ ਜੋ ਉਦਯੋਗਿਕ ਵਿਕਾਸ ਕਰੇਗੀ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਇਸ ਲਈ ਸੂਬਾ ਸਰਕਾਰ ਵੱਲੋਂ ਉਦਯੋਗਾਂ ਨਾਲ ਸਬੰਧਤ ਵਪਾਰੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਨਾਲ ਸਬੰਧਤ 22 ਕਮੇਟੀਆਂ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ ਦੋ ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ’ਤੇ ਵਧਾਈ ਵੀ ਜਾ ਸਕਦੀ ਹੈ।

Advertisement

ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੈਕਸਟਾਈਲ-ਸਪਿੰਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ, ਆਈਟੀ ਸੈਕਟਰ, ਖੇਡਾਂ ਤੇ ਚਮੜੇ ਦੇ ਸਾਮਾਨ, ਮਸ਼ੀਨ ਟੂਲ, ਸਾਈਕਲ ਉਦਯੋਗ, ਆਟੋ ਅਤੇ ਆਟੋ ਕੰਪੋਨੈਂਟ, ਹੈਵੀ ਮਸ਼ੀਨਰੀ, ਇਲੈਕਟ੍ਰਿਕ ਵਾਹਨ, ਨਵਿਆਉਣਯੋਗ ਊਰਜਾ, ਫੂਡ ਪ੍ਰੋਸੈਸਿੰਗ ਅਤੇ ਡੇਅਰੀ, ਸਟੀਲ ਅਤੇ ਰੋਲਿੰਗ ਮਿੱਲਾਂ, ਫਰਨੀਚਰ ਅਤੇ ਪਲਾਈ ਉਦਯੋਗ, ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ, ਫਿਲਮ ਮੀਡੀਆ, ਫਾਰਮਾਸਿਊਟੀਕਲ ਤੇ ਬਾਇਓ-ਟੈਕਨਾਲੋਜੀ, ਹਸਪਤਾਲ ਅਤੇ ਸਿਹਤ ਸੰਭਾਲ, ਯੂਨੀਵਰਸਿਟੀਆਂ ਤੇ ਕੋਚਿੰਗ ਸੰਸਥਾਵਾਂ, ਸਟਾਰਟ ਅੱਪ, ਪ੍ਰਚੂਨ ਆਦਿ ਨਾਲ ਸਬੰਧਤ ਕਮੇਟੀਆਂ ਬਣਾਈਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਮੇਟੀਆਂ ਪਹਿਲਾਂ ਸਰਕਾਰ ਨੂੰ ਆਪਣੇ ਸਬੰਧਤ ਖੇਤਰ ਬਾਰੇ ਜਾਣਕਾਰੀ ਪ੍ਰਦਾਨ ਕਰਨਗੀਆਂ। ਇਨ੍ਹਾਂ ਕਮੇਟੀਆਂ ਵਿੱਚ ਇਕ ਚੇਅਰਪਰਸਨ ਤੇ ਉਦਯੋਗ ਨਾਲ ਜੁੜੇ 8-10 ਮੈਂਬਰ ਹੋਣਗੇ ਜਿਨ੍ਹਾਂ ਦੀਆਂ ਸਿਫਾਰਿਸ਼ਾਂ ਨੂੰ ਉਦਯੋਗਿਕ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਦਯੋਗ ਤੇ ਵਿੱਤ ਮੰਤਰੀ ਨਾਲ ਸਨਅਤਕਾਰਾਂ ਦੀ ਮੀਟਿੰਗ

ਪੰਜਾਬ ਭਵਨ ਚੰਡੀਗੜ੍ਹ ਵਿਚ ਅੱਜ ਵਣਜ ਮੰਤਰੀ ਸੰਜੀਵ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪ੍ਰਮੁੱਖ ਉਦਯੋਗਿਕ ਸੰਗਠਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਮੌਜੂਦ ਸਨ। ਇਸ ਮੌਕੇ ਜਥੇਬੰਦੀਆਂ ਨੇ ਉਦਯੋਗ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮੁੱਦਿਆਂ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਫੋਕਲ ਪੁਆਇੰਟਾਂ ਤੇ ਉਦਯੋਗਿਕ ਖੇਤਰਾਂ ਨੂੰ ਜਲਦੀ ਪੁਨਰ ਵਿਕਸਿਤ ਕੀਤਾ ਜਾਵੇ, ਉਦਯੋਗਿਕ ਕਰਜ਼ਿਆਂ ਦੀਆਂ ਦਰਾਂ ਘਟਾਈਆਂ ਜਾਣ ਤੇ ਸਾਈਕਲਾਂ ’ਤੇ ਜੀਐਸਟੀ ਨੂੰ 12 ਫ਼ੀਸਦ ਤੋਂ ਘਟਾ ਕੇ 5 ਫ਼ੀਸਦ ਕੀਤਾ ਜਾਵੇ।

Advertisement
×