ਚੰਡੀਗੜ੍ਹ, 23 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੇ ਕਿਸਾਨਾਂ ਦੇ 2 ਲੱਖ ਰੁਪਏ ਤਕ ਕਰਜ਼ੇ ਮੁਆਫ਼ ਕਰਨ ਲਈ ਸੂਬਾ ਸਰਕਾਰ ਵੱਲੋਂ 1200 ਕਰੋੜ ਦੇ ਫੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲੀਸ ਨੇ ਕੇਸ ਦਰਜ ਕੀਤੇ ਸਨ, ਉਹ ਕੇਸ ਵੀ 31 ਦਸੰਬਰ ਤਕ ਰੱਦ ਕੀਤੇ ਜਾਣਗੇ। -ਪੀਟੀਆਈ