ਪੰਜਾਬ ਸਰਕਾਰ ਵੱਲੋਂ 32 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 32 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ

ਆਤਿਸ਼ ਗੁਪਤਾ

ਚੰਡੀਗੜ੍ਹ, 16 ਅਪਰੈਲ

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 32 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੱਲੋਂ ਜਾਰੀ ਹੁਕਮਾਂ ਵਿਚ ਆਈਏਐੱਸ ਅਧਿਕਾਰੀ ਰਵਨੀਤ ਕੌਰ ਨੂੰ ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਸਹਿਕਾਰੀ) ਲਗਾਇਆ ਗਿਆ ਹੈ। ਵਿਜੇ ਕੁਮਾਰ ਜੰਜੂਆ ਨੂੰ ਵਿਸ਼ੇਸ਼ ਮੁੱਖ ਸਕੱਤਰ (ਜੇਲ੍ਹਾਂ), ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਰੈਵੇਨਿਊ ਅਤੇ ਮੁੜ ਵਸੇਬਾ ਲਾਇਆ ਗਿਆ ਹੈ। ਏ. ਵੇਣੂ ਪ੍ਰਸਾਦ ਨੂੰ ਵਧੀਕ ਮੁੱਖ ਸਕੱਤਰ, ਮੁੱਖ ਮੰਤਰੀ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ (ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ) ਅਤੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਪੀਐੱਸਟੀਸੀਐੱਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੀਮਾ ਜੈਨ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਔਰਤ ਤੇ ਬਾਲ ਵਿਕਾਸ, ਸਰਵਜੀਤ ਸਿੰਘ ਨੂੰ ਵਧੀਕ ਮੁੱਖ ਸਕੱਤਰ (ਖੇਤੀਬਾੜੀ ਅਤੇ ਕਿਸਾਨ ਭਲਾਈ), ਰਾਜੀ ਪੀ. ਸ੍ਰੀਵਾਸਤਵ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਜੰਗਲਾਤ ਲਾਇਆ ਗਿਆ ਹੈ। ਕੇਏਪੀ ਸਿਨਹਾ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ, ਅਨੁਰਾਗ ਵਰਮਾ ਨੂੰ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ, ਕੇ. ਸਿਵਾ ਪ੍ਰਸਾਦ ਨੂੰ ਵਿੱਤ ਕਮਿਸ਼ਨਰ ਦਿਹਾਤੀ ਵਿਕਾਸ ਅਤੇ ਪੰਚਾਇਤਾਂ, ਵਿਕਾਸ ਪ੍ਰਤਾਪ ਨੂੰ ਪ੍ਰਮੁੱਖ ਸਕੱਤਰ (ਵਿੱਤ) ਨਿਯੁਕਤ ਕੀਤਾ ਗਿਆ ਹੈ। ਅਲੋਕ ਸ਼ੇਖਰ ਨੂੰ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ, ਧੀਰੇਂਦਰ ਕੁਮਾਰ ਤਿਵਾੜੀ ਨੂੰ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ, ਤੇਜਵੀਰ ਸਿੰਘ ਨੂੰ ਪ੍ਰਮੁੱਖ ਸਕੱਤਰ ਬਿਜਲੀ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇ ਜਸਪ੍ਰੀਤ ਤਲਵਾੜ ਨੂੰ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਲਾਇਆ ਗਿਆ ਹੈ। ਹੁਸਨ ਲਾਲ ਨੂੰ ਪ੍ਰਮੁੱਖ ਸਕੱਤਰ ਸਿਹਤ ਸਿੱਖਿਆ ਅਤੇ ਖੋਜ, ਪ੍ਰਿੰਟਿੰਗ ਤੇ ਸਟੇਸ਼ਨਰੀ, ਦਲੀਪ ਕੁਮਾਰ ਨੂੰ ਪ੍ਰਮੁੱਖ ਸਕੱਤਰ ਰੁਜ਼ਗਾਰ ਪੈਦਾਵਾਰ ਅਤੇ ਟਰੇਨਿੰਗ, ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਰਾਜ ਕਮਲ ਚੌਧਰੀ ਨੂੰ ਪ੍ਰਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ, ਅਜੋਏ ਕੁਮਾਰ ਸਿਨਹਾ ਨੂੰ ਪ੍ਰਮੁੱਖ ਸਕੱਤਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਕ੍ਰਿਸ਼ਨ ਕੁਮਾਰ ਨੂੰ ਪ੍ਰਮੁੱਖ ਸਕੱਤਰ ਜਲ ਸਰੋਤ ਅਤੇ ਮਾਈਨਿੰਗ ਲਾਇਆ ਗਿਆ ਹੈ। ਵੀਰਇੰਦਰ ਕੁਮਾਰ ਮੀਨਾ ਨੂੰ ਪ੍ਰਮੁੱਖ ਸਕੱਤਰ ਆਜ਼ਾਦੀ ਘੁਲਾਟੀਏ, ਵਿਕਾਸ ਗਰਗ ਨੂੰ ਸਕੱਤਰ ਟਰਾਂਸਪੋਰਟ, ਸੁਮੇਰ ਸਿੰਘ ਗੁਰਜਰ ਨੂੰ ਸਕੱਤਰ (ਲੇਬਰ), ਨੀਲਕੰਠ ਐੱਸ. ਅਵਹਾਦ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਅਜੋਏ ਸ਼ਰਮਾ ਨੂੰ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਰਾਹੁਲ ਤਿਵਾੜੀ ਨੂੰ ਸਕੱਤਰ ਵਿਗਿਆਨ, ਤਕਨੀਕ ਅਤੇ ਵਾਤਾਵਰਨ, ਕਮਲ ਕਿਸ਼ੋਰ ਯਾਦਵ ਨੂੰ ਕਰ ਕਮਿਸ਼ਨਰ ਪੰਜਾਬ, ਰਜਤ ਅਗਰਵਾਲ ਨੂੰ ਸਕੱਤਰ ਪਰਸੋਨਲ, ਪ੍ਰਸ਼ਾਸਨਿਕ ਤੇ ਵਿਜੀਲੈਂਸ, ਵਰੁਣ ਰੂਜਮ ਨੂੰ ਆਬਕਾਰੀ ਕਮਿਸ਼ਨਰ ਅਤੇ ਮਾਲਵਿੰਦਰ ਸਿੰਘ ਜੱਗੀ ਨੂੰ ਸਕੱਤਰ ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਜਨ ਸੰਪਰਕ ਵਿਭਾਗ ਲਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All