ਪੰਜਾਬ ਸਰਕਾਰ ਵੱਲੋਂ ਚਾਰ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਫ਼ੇਰਬਦਲ ਕਰਦਿਆਂ ਸੂਬੇ ਦੇ ਚਾਰ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਕੀਤਾ ਗਿਆ ਹੈ। ਸਿਨਹਾ ਨੇ ਆਦੇਸ਼ ਜਾਰੀ ਕਰਦਿਆਂ ਪੀਸੀਐੱਸ...
Advertisement
ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਫ਼ੇਰਬਦਲ ਕਰਦਿਆਂ ਸੂਬੇ ਦੇ ਚਾਰ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਕੀਤਾ ਗਿਆ ਹੈ। ਸਿਨਹਾ ਨੇ ਆਦੇਸ਼ ਜਾਰੀ ਕਰਦਿਆਂ ਪੀਸੀਐੱਸ ਅਧਿਕਾਰੀ ਜਸਲੀਨ ਕੌਰ ਨੂੰ ਵਧੀਕ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਦੇ ਨਾਲ ਸਕੱਤਰ ਰੀਅਲ ਸਟੇਟ ਰੈਗੂਲੇਟਰੀ ਅਥਾਰਿਟੀ ਪੰਜਾਬ ਦੀ ਜ਼ਿੰਮੇਵਾਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੀਸੀਐੱਸ ਅਧਿਕਾਰੀ ਹਰਬੰਸ ਸਿੰਘ ਨੂੰ ਜ਼ਮੀਨ ਪ੍ਰਾਪਤੀ ਕਲੈਕਟਰ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਸੂਰਜ ਨੂੰ ਐੱਸਡੀਐੱਮ ਜੈਤੋ ਦੇ ਨਾਲ ਐੱਸਡੀਐੱਮ ਕੋਟਕਪੂਰਾ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਪੀਸੀਐੱਸ ਅਧਿਕਾਰੀ ਸੰਜੀਵ ਕੁਮਾਰ ਨੂੰ ਐੱਸਡੀਐੱਮ ਗੜ੍ਹਸ਼ੰਕਰ ਲਗਾਇਆ ਗਿਆ ਹੈ।
Advertisement
Advertisement