DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਐੱਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੜ੍ਹਾਈ ਤੋਂ ਬਾਅਦ ਦੇ ਵਰਕ ਪਰਮਿਟਾਂ ਨੂੰ ਲੈ ਕੇ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਅੱਜ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੈਲਗਰੀ ਵਿੱਚ ਲਗਪਗ 1,500 ਵਿਦਿਆਰਥੀ ਗ੍ਰੈਜੂਏਸ਼ਨ ਤੋਂ ਬਾਅਦ ਦੇ ਵਰਕ ਪਰਮਿਟ ਨਾ ਮਿਲਣ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਤੋਂ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕਣ ਲਈ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

Advertisement

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਇਸ ਮੁੱਦੇ 'ਤੇ ਚਰਚਾ ਕਰਨ ਲਈ ਸਮਾਂ ਮੰਗਿਆ ਹੈ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਚੈਨਲਾਂ ਰਾਹੀਂ ਕੈਨੇਡਾ ਸਰਕਾਰ ਕੋਲ ਇਹ ਮਾਮਲਾ ਉਠਾਏ ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਰਾਹਤ ਦਿੱਤੀ ਜਾ ਸਕੇ।

Advertisement

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਆਪਣੇ ਬੱਚੇ ਹਨ, ਜੋ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਚੰਗੇਰੇ ਭਵਿੱਖ ਦੀ ਆਸ ਨਾਲ ਲਗਪਗ 20-20 ਲੱਖ ਰੁਪਏ ਖਰਚ ਕਰਕੇ ਕੈਨੇਡਾ ਪੜ੍ਹਨ ਗਏ ਸਨ। ਉਨ੍ਹਾਂ ਨੂੰ ਦਾਖਲੇ ਸਮੇਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਦੋ ਸਾਲਾ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ਲਈ ਯੋਗ ਹੋਣਗੇ। ਪਰ ਹੁਣ ਵੱਡੀ ਗਿਣਤੀ ਵਿੱਚ ਵਰਕ ਪਰਮਿਟ ਰੱਦ ਹੋਣ ਕਾਰਨ ਉਹ ਗੰਭੀਰ ਮਾਨਸਿਕ, ਆਰਥਿਕ ਅਤੇ ਕਾਨੂੰਨੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪ੍ਰਭਾਵਿਤ ਵਿਦਿਆਰਥੀਆਂ ਨੇ ਸਹਾਇਤਾ ਲਈ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਸੁਣ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀਆਂ ਨੇ ਫੈਡਰਲ ਕੋਰਟ ਆਫ ਕੈਨੇਡਾ ਵਿੱਚ ਕਾਨੂੰਨੀ ਲੜਾਈ ਵੀ ਸ਼ੁਰੂ ਕਰ ਦਿੱਤੀ ਹੈ। ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਾਂਝੇ ਕਾਨੂੰਨੀ ਸਹਿਯੋਗ ਲਈ ਯੋਗ ਵਕੀਲਾਂ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਦੀ ਸੰਭਾਵਨਾ ’ਤੇ ਵੀ ਵਿਚਾਰ ਕਰੇਗੀ, ਤਾਂ ਜੋ ਵਿਦਿਆਰਥੀਆਂ ਉੱਤੇ ਪੈਣ ਵਾਲਾ ਵਿੱਤੀ ਬੋਝ ਘੱਟ ਕੀਤਾ ਜਾ ਸਕੇ।

ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ।

Advertisement
×