ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਇਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਕਿਹਾ ਉਨ੍ਹਾਂ ਕਿਹਾ, ‘‘'ਆਪ' ਦੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣਾ ਪੰਜਾਬ ਦੇ ਲੋਕਾਂ ਦੀ ਜਿੱਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਵਿਰੋਧ ਧਰਨਿਆਂ ਦਾ ਨਤੀਜਾ ਹੈ। ਇਹ ਫੈਸਲਾ ਜਨਤਕ ਰੋਸ ਨੂੰ ਸਮਝਦੇ ਹੋਏ ਲਿਆ ਗਿਆ - ਕੇਜਰੀਵਾਲ ਦੀ ਟੀਮ ਜਾਣਦੀ ਸੀ ਕਿ ਪੰਜਾਬੀ ਇਸ ਲੁੱਟ ਦੀ ਇਜਾਜ਼ਤ ਨਹੀਂ ਦੇਣਗੇ। ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ 2 ਸਤੰਬਰ ਦੇ ਮੋਰਚੇ ਤੋਂ ਪਹਿਲਾਂ ਹੀ ਆਤਮ ਸਮਰਪਣ ਕਰ ਦਿੱਤਾ ਹੈ।’’

ਉਧਰ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘‘ਸਰਕਾਰ ਵੱਲੋਂ ਗਲਤ ਸੋਚ ਅਤੇ ਗਲਤ ਸਲਾਹ ਵਾਲੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣ ਦਾ ਸਵਾਗਤ ਹੈ। ਕਿਸਾਨ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਸਹੀ ਸਾਬਤ ਹੋਏ ਹਨ ਜੋ ਨਾ ਸਿਰਫ਼ ਉਨ੍ਹਾਂ ਨੂੰ ਕੰਗਾਲ ਬਣਾ ਦਿੰਦੀ ਬਲਕਿ ਪੰਜਾਬ ਨੂੰ ਸਮਾਜਿਕ, ਆਰਥਿਕ ਅਤੇ ਵਾਤਾਵਰਣ ਪੱਖੋਂ ਵੀ ਨੁਕਸਾਨ ਪਹੁੰਚਾਉਂਦੀ।’’
ਉਨ੍ਹਾਂ ਲਿਖਿਆ,‘‘ਇਹ ਕਿਸਾਨਾਂ ਦੀ ਜਿੱਤ ਹੈ ਅਤੇ ਮੈਂ ਉਨ੍ਹਾਂ ਨੂੰ ਇਸ ਨੀਤੀ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਲਈ ਵਧਾਈ ਦਿੰਦਾ ਹਾਂ ਜਿਸਦਾ ਸਪੱਸ਼ਟ ਉਦੇਸ਼ ਉਨ੍ਹਾਂ ਨੂੰ ਬਿਨਾਂ ਕਿਸੇ ਮੁਆਵਜ਼ੇ ਅਤੇ ਉਨ੍ਹਾਂ ਦੀ ਸਹਿਮਤੀ ਦੇ ਲੱਖਾਂ ਕਰੋੜਾਂ ਰੁਪਏ ਦੀ ਜ਼ਮੀਨ ਲੁੱਟਣਾ ਸੀ।’’
ਬਾਅਦ ਵਿਚ ਕਾਂਗਰਸੀ ਆਗੂ ਨੇ ਐਕਸ ’ਤੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ, ‘‘ਜਦੋਂ ਸਰਕਾਰਾਂ ਲੋਕਾਂ ਨੂੰ ਭੁੱਲ ਜਾਂਦੀਆਂ ਨੇ, ਲੋਕ ਉਨ੍ਹਾਂ ਨੂੰ ਯਾਦ ਕਰਵਾ ਦਿੰਦੇ ਨੇ ਕਿ ਅਸਲੀ ਤਾਕਤ ਕਿੱਥੇ ਹੈ।” ਇਹ ਪੰਜਾਬ ਅਤੇ ਪੰਜਾਬੀਆਂ ਦੀ ਜਿੱਤ ਹੈ — ਲੈਂਡ ਪੂਲਿੰਗ ਘਪਲੇ ਖ਼ਿਲਾਫ਼ ਲੋਕਾਂ ਦੀ ਲੜਾਈ ਦੀ ਜਿੱਤ। ਪੰਜਾਬ ਕਦੇ ਵੀ AAP ਦੀ ਲੋਕ ਵਿਰੋਧੀ ਨੀਤੀਆਂ ਅੱਗੇ ਨਹੀਂ ਝੁਕੇਗਾ।’’