ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ : The Tribune India

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇਰੇ 11 ਵਜੇ ਹੋਵੇਗਾ ਤੀਜਾ ਸੈਸ਼ਨ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਚੰਡੀਗੜ੍ਹ, 25 ਸਤੰਬਰ

ਪੰਜਾਬ ਦੀ ‘ਆਪ’ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚਲ ਰਹੀ ਖਿੱਚੋਤਾਣ ਹੁਣ ਰੁਕ ਗਈ ਹੈ, ਪੰਜਾਬ ਦੇ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਦਿੱਤਾ ਹੈ। ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਕੱਤਰ ਰਾਹੀਂ ਰਾਜਪਾਲ ਨੂੰ ਸੂਚਿਤ ਕੀਤਾ ਗਿਆ ਕਿ ਇਸ ਸੈਸ਼ਨ ਵਿਚ ਵਪਾਰ ਨਾਲ ਸਬੰਧਤ ਮੱਦਾਂ ਵੀ ਵਿਚਾਰੀਆਂ ਜਾਣਗੀਆਂ। ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਰਾਜਪਾਲ ਤੇ ਆਪ ਸਰਕਾਰ ਵਿਚ ਸ਼ਬਦੀ ਜੰਗ ਤੇਜ਼ ਹੋ ਗਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All