ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ

ਪਾਣੀ ਦਾ ਪੱਧਰ ਘਟ ਰਿਹੈ ਪਰ ਘਰਾਂ ਤੇ ਫਸਲਾਂ ਦਾ ਹੱਦੋਂ ਵੱਧ ਨੁਕਸਾਨ ਹੋਇਆ: ਹੜ੍ਹ ਪੀੜਤਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਪੰਜਾਬ ਸਰਕਾਰ ਦੀ ਪੂਰੀ ਮਦਦ ਕਰੇਗਾ ਕੇਂਦਰ: ਕਟਾਰੀਆ
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਤਰਸਯੋਗ ਹਾਲਤ ਵਿੱਚੋਂ ਕੱਢਣ ਲਈ ਲਈ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਦਾ ਇਹ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਸੂਬੇ ਲਈ 1,600 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨੇ ਜਾਣ ਮਗਰੋਂ ਪੰਜਾਬ ਵਿੱਚ ਕਿਸਾਨਾਂ, ਉਨ੍ਹਾਂ ਦੀਆਂ ਯੂਨੀਅਨਾਂ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ (ਭਾਜਪਾ ਨੂੰ ਛੱਡ ਕੇ) ਵਿੱਚ ਵਧ ਰਹੀ ਨਿਰਾਸ਼ਾ ਦੇ ਮੱਦੇਨਜ਼ਰ ਅਹਿਮ ਹੈ। ਹੜ੍ਹਾਂ ਕਾਰਨ ਪੰਜਾਬ ਵਿੱਚ ਹੋਈ ਭਾਰੀ ਤਬਾਹੀ ਦੇ ਮੁਕਾਬਲੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਇਸ ਪੈਕੇਜ ਨੂੰ ਮਾਮੂਲੀ ਕਰਾਰ ਦਿੱਤਾ ਗਿਆ ਹੈ। ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਦਾਜ਼ਨ 13,800 ਕਰੋੜ ਰੁਪਏ ਨੁਕਸਾਨ ਦੀ ਗੱਲ ਆਖੀ ਸੀ ਅਤੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ।

ਰਾਜਪਾਲ ਕਟਾਰੀਆ ਅੱਜ ਸਵੇਰੇ ਪਠਾਨਕੋਟ ਤੋਂ ਚੰਡੀਗੜ੍ਹ ਮੁੜਦਿਆਂ ਕਿਹਾ, “ਮੈਂ ਹੜ੍ਹ ਦੀ ਸਥਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਹਾਲਾਂਕਿ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਪਰ ਘਰਾਂ ਅਤੇ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।’’ ਉਨ੍ਹਾਂ ਭਰੋਸਾ ਦਿੱਤਾ, “ਆਉਣ ਵਾਲੇ ਦਿਨਾਂ ਵਿੱਚ ਸੌ

Advertisement

ਫ਼ੀਸਦ ਹੋਰ ਸਹਾਇਤਾ ਆਵੇਗੀ।’’ ਇਸੇ ਦੌਰਾਨ ਕਟਾਰੀਆ ਨੇ ਅੱਜ ਮੁਹਾਲੀ ਦੇ ਇੱਕ ਹਸਪਤਾਲ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਹਾਲ-ਚਾਲ ਵੀ ਪੁੱਛਿਆ।

 

 

Advertisement
Show comments