ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਪਰੈਲ
ਪੰਜਾਬ ਸਰਕਾਰ ਨੇ 14 ਅਪਰੈਲ ਨੂੰ ਮਹਾਵੀਰ ਜੈਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ ਹੈ। ਸੂਬਾ ਸਰਕਾਰ ਨੇ ਇਸ ਦਿਨ ਨੂੰ ਪਹਿਲਾਂ ਹੀ ਗਜ਼ਟਿਡ ਛੁੱਟੀ ਐਲਾਨਿਆ ਹੋਇਆ ਸੀ ਤੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।