ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 20 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੀ ਦੇਰ ਰਾਤ ਕਰਵਾਏ ਗਏ ਸੰਗੀਤਕ ਸਮਾਗਮ ਦੌਰਾਨ ਸ਼ਾਇਰ ਸੁਰਜੀਤ ਪਾਤਰ ਨੂੰ ‘ਸ਼੍ਰੋਮਣੀ ਸਾਹਿਤਕਾਰ’ ਅਤੇ ਗਾਇਕ ਸੁਖਵਿੰਦਰ ਸਿੰਘ ਨੂੰ ‘ਰਾਜ ਗਾਇਕ’ ਨਾਲ ਨਿਵਾਜਦੇ ਹੋਏ ਦੋਵਾਂ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ ਹੈ। ਦਾਸਤਾਨ-ਏ-ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਮੁੱਖ ਮੰਤਰੀ ਨੇ ਦੋਹਾਂ ਸ਼ਖਸੀਅਤਾਂ ਵੱਲੋਂ ਇਸ ਯਾਦਗਾਰ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਵੱਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸੰਜੈ ਕੁਮਾਰ, ਪ੍ਰਮੁੱਖ ਸਕੱਤਰ ਹੁਸਨ ਲਾਲ, ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ, ਚੇਅਰਮੈਨ ਭਾਗ ਸਿੰਘ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ ਹਾਜ਼ਰ ਸਨ।