ਚੰਡੀਗੜ੍ਹ: ਪੰਜਾਬ ਸਰਕਾਰ ਨੇ 20 ਫਰਵਰੀ ਨੂੰ ਸੂਬੇ ਵਿੱਚ ਪੈਣ ਵਾਲੀਆਂ ਵੋਟਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਅਧਿਕਾਰਤ ਬਿਆਨ ਰਾਹੀਂ ਆਖਿਆ ਕਿ ਪੰਜਾਬ ਦੇ ਸਰਕਾਰੀ ਤੇ ਗੈਰ-ਸਰਕਾਰੀ ਮੁਲਾਜ਼ਮ ਆਗਾਮੀ ਵੀਹ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਲਈ ਪੇਡ ਛੁੱਟੀ ਦੇ ਹੱਕਦਾਰ ਹੋਣਗੇ। ਜਾਣਕਾਰੀ ਅਨੁਸਾਰ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਇਕ ਪੜਾਅ ’ਚ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਗਿਣਤੀ ਹੋਵੇਗੀ। -ਪੀਟੀਆਈ