ਪੱਤਰ ਪ੍ਰੇਰਕ
ਮੋਰਿੰਡਾ, 9 ਜੂਨ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਪਾਣੀਆਂ ਦਾ ਮੁੱਦਾ ਅਹਿਮ ਹੈ, ਜਿਸ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਸਾਰਥਕ ਕਦਮ ਚੁੱਕਣੇ ਚਾਹੀਦੇ ਹਨ। ਭਾਰਤੀ ਕਿਸਾਨ ਯੂਨੀਅਨ ਸੂਬੇ ਦੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ 5 ਅਗਸਤ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਕ ਮੈਮੋਰੰਡਮ ਦੇਵੇਗੀ। ਸ੍ਰੀ ਰਾਜੇਵਾਲ ਕਿਸਾਨ ਅੰਦੋਲਨ ਵਿੱਚ ਹਿੱਸਾ ਪਾਉਣ ਵਾਲੇ ਮੋਰਿੰਡਾ ਬਲਾਕ ਦੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ ਸਨ। ਮੌਜੂਦਾ ਕੌਮਾਂਤਰੀ ਰਿਪੇਰੀਅਨ ਕਾਨੂੰਨਾਂ ਅਨੁਸਾਰ ਉਨ੍ਹਾਂ ਸੂਬਿਆਂ ਨੂੰ ਹੀ ਦਰਿਆਈ ਪਾਣੀਆਂ ਦੇ ਮਾਲਕ ਦੱਸਿਆ ਗਿਆ ਹੈ, ਜਿਨ੍ਹਾਂ ਸੂਬਿਆਂ ਵਿਚੋਂ ਇਹ ਦਰਿਆ ਲੰਘਦੇ ਹਨ।