ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਦੂਸ਼ਣ ਲਈ ਪੰਜਾਬ ਨੂੰ ਬਦਨਾਮ ਕੀਤਾ ਗਿਆ: ਧਾਲੀਵਾਲ

‘ਆਪ’ ਨੇ ਦਿੱਲੀ ’ਚ ਪ੍ਰਦੂਸ਼ਣ ਦੇ ਮੁੱਦੇ ’ਤੇ ਕੇਂਦਰ ਨੂੰ ਘੇਰਿਆ
Kuldeep Singh Dhaliwal is an MLA and Spokesperson AAP addressing Media person in Amritsar on Tuesday photo vishal kumar (news Manmeet)
Advertisement

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਰਾਜਧਾਨੀ ਵਿੱਚ ਵਧਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਕਸੂਰਵਾਰ ਠਹਿਰਾ ਕੇ ਬਦਨਾਮ ਕੀਤਾ ਜਾ ਰਿਹਾ ਸੀ ਪਰ ਹੁਣ ਇਨ੍ਹਾਂ ਦੋਵਾਂ ਸਰਕਾਰਾਂ ਦਾ ਸੱਚ ਜੱਗ-ਜ਼ਾਹਿਰ ਹੋ ਗਿਆ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬੀਤੇ ਦਿਨ ਲੋਕ ਸਭਾ ਵਿੱਚ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਵੱਲੋਂ ਪੇਸ਼ ਕੀਤੇ ਗਏ ਅਧਿਕਾਰਤ ਅੰਕੜਿਆਂ ਨੇ ਸਥਿਤੀ ਬਿਲਕੁਲ ਸਾਫ਼ ਕਰ ਦਿੱਤੀ ਹੈ। ਕੇਂਦਰੀ ਮੰਤਰੀ ਨੇ ਸਦਨ ਵਿੱਚ ਖੁਦ ਮੰਨਿਆ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦੀ ਤੱਕ ਦੀ ਕਮੀ ਆਈ ਹੈ। ਧਾਲੀਵਾਲ ਨੇ ਕਿਹਾ ਕਿ ਇਹ ਬਿਆਨ ਸਾਬਤ ਕਰਦਾ ਹੈ ਕਿ ਭਾਜਪਾ ਅਤੇ ਦਿੱਲੀ ਸਰਕਾਰ ਹੁਣ ਤੱਕ ਜਿਸ ਤਰ੍ਹਾਂ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਕਸੂਰਵਾਰ ਦੱਸ ਕੇ ਰੌਲਾ ਪਾ ਰਹੀਆਂ ਸਨ, ਉਹ ਪੂਰੀ ਤਰ੍ਹਾਂ ਝੂਠ ਅਤੇ ਸੌੜੀ ਸਿਆਸਤ ਤੋਂ ਪ੍ਰੇਰਿਤ ਸੀ। ਵਿਧਾਇਕ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਉੱਥੋਂ ਦਾ ਆਪਣਾ ਸਨਅਤੀ ਕੂੜਾ-ਕਰਕਟ ਹੈ। ਉਨ੍ਹਾਂ ਵਾਤਾਵਰਨ ’ਤੇ ਕੰਮ ਕਰਨ ਵਾਲੀ ਨਾਮਵਰ ਸੰਸਥਾ ਸੀ ਐੱਸ ਈ (ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ) ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਉੱਥੋਂ ਦੀ ਸਨਅਤੀ ਰਹਿੰਦ-ਖੂੰਹਦ ਅਤੇ ਕੂੜੇ ਦੇ ਪਹਾੜਾਂ ਵਿੱਚ ਲੱਗਣ ਵਾਲੀ ਅੱਗ ਤੋਂ ਉੱਠਣ ਵਾਲਾ ਜ਼ਹਿਰੀਲਾ ਧੂੰਆਂ ਹੈ। ਉਨ੍ਹਾਂ ਇਸ ਲਈ ਸਿੱਧੇ ਤੌਰ ’ਤੇ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਧਾਲੀਵਾਲ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਵਾਤਾਵਰਨ ਮੰਤਰੀ ਮਨਜਿੰਦਰ ਸਿਰਸਾ ਤੋਂ ਸਵਾਲ ਪੁੱਛਿਆ ਕਿ ਉਹ ਜਨਤਾ ਨੂੰ ਜਵਾਬ ਦੇਣ ਕਿ ਜਦੋਂ ਪੰਜਾਬ ਵਿੱਚ ਪਰਾਲੀ ਸਾੜਨਾ ਨਾ-ਮਾਤਰ ਰਹਿ ਗਿਆ ਹੈ, ਤਾਂ ਹੁਣ ਦਿੱਲੀ ਵਿੱਚ ਪ੍ਰਦੂਸ਼ਣ ਲਈ ਕੌਣ ਜ਼ਿੰਮੇਵਾਰ ਹੈ?

ਹੜ੍ਹਾਂ ਲਈ ਕੁਦਰਤੀ ਆਫ਼ਤ ਨੂੰ ਜ਼ਿੰਮੇਵਾਰ ਦੱਸਿਆ

Advertisement

ਪੰਜਾਬ ਵਿੱਚ ਆਏ ਹੜ੍ਹਾਂ ਦੇ ਮੁੱਦੇ ’ਤੇ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਸੂਬੇ ਨੂੰ ਹੀ ਕਸੂਰਵਾਰ ਦੱਸਿਆ ਸੀ। ਕੇਂਦਰ ਨੇ ਤਰਕ ਦਿੱਤਾ ਸੀ ਕਿ ਡਰੇਨਾਂ ਦੀ ਸਫ਼ਾਈ ਨਾ ਹੋਣ ਅਤੇ ਨਾਜਾਇਜ਼ ਮਾਈਨਿੰਗ ਕਾਰਨ ਪੰਜਾਬ ਨੂੰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਪਰ ਵਾਤਾਵਰਨ ਮੰਤਰੀ ਦੇ ਹਾਲੀਆ ਜਵਾਬ ਨੇ ਇਸ ਝੂਠ ਤੋਂ ਵੀ ਪਰਦਾ ਚੁੱਕ ਦਿੱਤਾ ਹੈ। ਕੇਂਦਰੀ ਮੰਤਰੀ ਨੇ ਸਪੱਸ਼ਟ ਰੂਪ ਵਿੱਚ ਮੰਨਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਾਰਨ ਸਿਰਫ਼ ਕੁਦਰਤੀ ਆਫ਼ਤ ਸੀ, ਨਾ ਕਿ ਮਾਈਨਿੰਗ ਜਾਂ ਕੁੱਝ ਹੋਰ।

Advertisement
Show comments